Monday, January 20, 2025
BREAKING NEWS

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

November 28, 2024 08:58 PM
SehajTimes

ਦਰੁਸਤ ਕੀਤੇ ਗਏ ਸਾਰੇ ਬਲੈਕ-ਸਪਾਟਾਂ ਦੇ ਥਰਡ-ਪਾਰਟੀ ਆਡਿਟ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ 'ਤੇ ਜ਼ੋਰ ਦਿੱਤਾ ਅਤੇ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ। ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮਹੀਨਾਵਾਰ ਮੀਟਿੰਗ ਦੌਰਾਨ ਕਿਸੇ ਵਿਭਾਗ ਦੀ ਕਾਰਵਾਈ ਰਿਪੋਰਟ ਵਿੱਚ ਕੋਈ ਕਮੀ ਸਾਹਮਣੇ ਆਉਂਦੀ ਹੈ ਅਤੇ ਵਿਭਾਗ ਮਿੱਥੇ ਟੀਚੇ ਨੂੰ ਪੂਰਾ ਨਹੀਂ ਕਰਦਾ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ 'ਤੇ ਟਰੌਮਾ ਸੈਂਟਰਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੇ ਬਚਾਅ ਦੀ ਦਰ ਨੂੰ ਵਧਾਉਣ ਲਈ ਵਿਆਪਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇੱਕ ਅਹਿਮ ਪਹਿਲਕਦਮੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਪੰਜ ਉੱਚ ਜੋਖਮ ਵਾਲੇ (ਰੈੱਡ ਜ਼ੋਨ) ਜ਼ਿਲ੍ਹਿਆਂ ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੀ.ਸੀ.ਟੀ.ਵੀ. ਨਿਗਰਾਨੀ ਦਿ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਵਿਸਥਾਰ ਪੜਾਅ ਵਾਰ ਢੰਗ ਨਾਲ ਸੂਬੇ ਭਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਲਈ ਚੰਡੀਗੜ੍ਹ ਦੀ ਤਰਜ਼ 'ਤੇ ਆਨਲਾਈਨ ਚਲਾਨ ਪ੍ਰਣਾਲੀ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਅਹਿਮ ਫੈਸਲਾ ਲੈਂਦਿਆਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸਥਾਪਨਾ ਲਈ 55 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ। ਇਸ ਫੋਰਸ ਨੂੰ 144 ਹਾਈਵੇ ਪੈਟਰੋਲ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਢਲੇ ਮੁਲਾਂਕਣ ਤੋਂ ਪਤਾ ਲੱਗਾ ਹੈ ਕਿ ਐਸ.ਐਸ.ਐਫ. ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੜਕ ਹਾਦਸਿਆਂ ਦੀ ਮੌਤ ਦਰ ਵਿੱਚ 45.5 ਫ਼ੀਸਦੀ ਦੀ ਕਮੀ ਆਈ ਹੈ। ਇਸ ਫੋਰਸ ਦੀ ਸਹਾਇਤਾ ਲਈ ਇਲੈਕਟ੍ਰਾਨਿਕ ਉਪਕਰਣਾਂ ਦੀ ਖਰੀਦ ਲਈ ਵਾਧੂ 7 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਗਏ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਸੁਝਾਅ 'ਤੇ ਸੂਬੇ ਭਰ ਦੇ ਦਰੁਸਤ ਕੀਤੇ ਗਏ ਸਾਰੇ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੇ ਫੈਸਲੇ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਮਾਮਲਿਆਂ ਨਾਲ ਨਜਿੱਠਣ ਵਾਲੀ ਸੁਤੰਤਰ ਏਜੰਸੀ ਜਿਵੇਂ ਆਈ.ਆਈ.ਟੀ. ਦਿੱਲੀ ਦਾ ਟਰਾਂਸਪੋਰਟੇਸ਼ਨ ਰਿਸਰਚ ਐਂਡ ਇੰਜਰੀ ਪ੍ਰੀਵੈਨਸ਼ਨ ਸੈਂਟਰ (ਜੋ ਡਬਲਯੂ.ਐਚ.ਓ. ਅਧੀਨ ਸੜਕ ਸੁਰੱਖਿਆ ਲਈ ਸੈਂਟਰ ਆਫ਼ ਐਕਸੀਲੈਂਸ ਹੈ) ਅਤੇ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਆਫ਼ ਇੰਡੀਆ (ਭਾਰਤ ਸਰਕਾਰ) ਨਾਲ ਸੂਚੀਬੱਧ ਪੀ.ਈ.ਸੀ., ਚੰਡੀਗੜ੍ਹ, ਸੜਕ ਸੁਰੱਖਿਆ ਆਡੀਟਰ ਨੂੰ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦਾ ਕੰਮ ਸੌਂਪਿਆ ਜਾਵੇਗਾ ਤਾਂ ਜੋ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਦੇ ਨਤੀਜਿਆਂ ਅਤੇ ਪ੍ਰਭਾਵਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦਰੁਸਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ-ਪਾਰਟੀ ਆਡਿਟ ਅਤੇ ਨਤੀਜਿਆਂ ਦਾ ਪਤਾ ਲਗਾਉਣ ਦੇ ਤਰੀਕਿਆਂ ਅਤੇ ਪ੍ਰਕਿਰਿਆ ਦੇ ਮੁਲਾਂਕਣ ਦੀ ਵੀ ਲੋੜ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਨਾਲ ਲੋੜੀਂਦੇ ਨਤੀਜੇ ਪ੍ਰਾਪਤ ਹੋਏ ਹਨ ਜਾਂ ਨਹੀਂ।

ਮੀਟਿੰਗ ਦੌਰਾਨ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਮਦਰਾਸ ਅਤੇ ਸੀ.ਆਰ.ਆਰ.ਆਈ ਪੂਨੇ ਆਦਿ ਵਰਗੀਆਂ ਨਾਮਵਰ ਸੰਸਥਾਵਾਂ ਤੋਂ ਸੜਕ ਸੁਰੱਖਿਆ ਆਡਿਟ ਵਿੱਚ ਸੜਕਾਂ ਦੀ ਦੇਖ-ਰੇਖ ਕਰਨ ਵਾਲੇ ਵਿਭਾਗਾਂ (ਐਸ.ਡੀ.ਓ. ਅਤੇ ਉਸ ਤੋਂ ਉਪਰ) ਦੇ ਅਧਿਕਾਰੀਆਂ ਦੀ ਸਿਖਲਾਈ; ਆਗਾਮੀ ਮਹੀਨੇ ਵਿੱਚ ਪੰਜਾਬ ਵਿੱਚ ਸੇਫਰ ਰੋਡਜ਼ ਫਾਰ ਐਵਰੀਵਨ (ਸੇਫ਼) ਸਕੀਮ ਬਾਰੇ ਕੌਮੀ ਪੱਧਰ ਦੇ ਸੈਮੀਨਾਰ ਕਰਵਾਉਣ; ਈ-ਡੀ.ਏ.ਆਰ ਅਧੀਨ ਪੁਲਿਸ ਸਟੇਸ਼ਨਾਂ ਦੇ ਅਧਿਕਾਰ ਖੇਤਰਾਂ ਦੀ ਮੈਪਿੰਗ ਅਤੇ ਵਿੱਤ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਪੰਜਾਬ ਵਿੱਚ ਅਹੁਦਿਆਂ ਦਾ ਪੁਨਰਗਠਨ ਕਰਨ ਸਮੇਤ ਪ੍ਰਮੁੱਖ ਨੀਤੀਗਤ ਫੈਸਲੇ ਲਏ ਗਏ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ; ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ; ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ; ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ; ਸੀ.ਈ.ਓ ਸਟੇਟ ਹੈਲਥ ਏਜੰਸੀ ਸ੍ਰੀਮਤੀ ਬਬੀਤਾ; ਮੈਨੇਜਰ (ਟੈਕ) ਐਨ.ਐਚ.ਏ.ਆਈ. ਸ੍ਰੀ ਸੁਧੀਰ ਨੈਥਨ; ਸੀ.ਈ ਲੋਕ ਨਿਰਮਾਣ ਵਿਭਾਗ ਸ੍ਰੀ ਐਨ.ਪੀ.ਸ਼ਰਮਾ; ਸੀ.ਈ ਸਥਾਨਕ ਸਰਕਾਰਾਂ ਵਿਭਾਗ ਸ੍ਰੀ ਰਾਜਿੰਦਰ ਰਾਏ; ਵਧੀਕ ਐਸ.ਟੀ.ਸੀ. ਸ੍ਰੀ ਸੁਖਵਿੰਦਰ ਕੁਮਾਰ ਅਤੇ ਆਟੋਮੋਬਾਈਲ ਇੰਜੀਨੀਅਰ ਸ੍ਰੀ ਰਣਪ੍ਰੀਤ ਸਿੰਘ ਭਿਓਰਾ ਸ਼ਾਮਲ ਸਨ।

Have something to say? Post your comment

 

More in Chandigarh

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਜ਼ਿਲ੍ਹਾ ਪੱਧਰੀ ਆਨਲਾਈਨ ਕੂਈਜ਼ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ 

ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ : ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ 

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਪੀ.ਐਸ.ਪੀ.ਸੀ.ਐਲ. ਦਾ JE ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ