Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹੁਣ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਬੈਠੇਗੀ ਭੁੱਖ ਹੜਤਾਲ ’ਤੇ

May 18, 2021 12:21 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀ-ਟੂ ਮਾਮਲੇ ਵਿਚ ਨਵਾਂ ਉਭਾਰ ਆਇਆ ਹੈ। ਔਰਤ ਆਈਏਐੱਸ ਅਫਸਰ ਨੂੰ 2018 ਵਿਚ ਇਤਰਾਜ਼ਯੋਗ ਮੈਸੇਜ ਭੇਜਣ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਐਲਾਨ ਕਰ ਦਿੱਤਾ ਹੈ ਕਿ ਜੇ ਪੰਜਾਬ ਸਰਕਾਰ ਹਫ਼ਤੇ ਤਕ ਜਵਾਬ ਨਹੀਂ ਦਿੰਦੀ ਤਾਂ ਉਹ ਭੁੱਖ ਹਡ਼ਤਾਲ ’ਤੇ ਬੈਠਣਗੇ। ਚੇਅਰਪਰਸਨ ਨੇ ਕਿਹਾ ਕਿ ਉਨ੍ਹਾਂ ਨੇ 2018 ਵਿਚ ਉਦੋਂ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਜਵਾਬ ਮੰਗਿਆ ਸੀ, ਜੋ ਹਾਲੇ ਤਕ ਨਹੀਂ ਆਇਆ।
ਦੱਸਣਯੋਗ ਹੈ ਕਿ 2018 ਵਿਚ ਚਰਨਜੀਤ ਸਿੰਘ ਚੰਨੀ ਮੀ-ਟੂ ਮਾਮਲੇ ਵਿਚ ਘਿਰ ਗਏ ਸਨ। ਔਰਤ ਆਈਏਐੱਸ ਅਧਿਕਾਰੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਕਈ ਵਾਰੀ ਇਤਰਾਜ਼ਯੋਗ ਸੁਨੇਹੇ ਭੇਜੇ ਹਨ। ਉਦੋਂ ਇਹ ਮਾਮਲਾ ਤੂਲ ਫੜ ਗਿਆ ਸੀ। ਚੰਨੀ ਦੇ ਖ਼ਿਲਾਫ਼ ਔਰਤਾਂ ਨੇ ਧਰਨੇ ਮੁਜ਼ਾਹਰੇ ਵੀ ਕੀਤੇ ਸਨ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੰਤਰੀ ਨੇ ਮਾਫ਼ੀ ਮੰਗ ਲਈ ਹੈ, ਇਸ ਲਈ ਇਹ ਮਾਮਲਾ ਖ਼ਤਮ ਹੋ ਗਿਆ ਹੈ।
ਇਹ ਮਾਮਲਾ 2020 ਵਿਚ ਇਕ ਵਾਰੀ ਮੁੜ ਹੋਂਦ ਵਿਚ ਆਇਆ ਸੀ, ਜਦੋਂ ਕੈਬਨਿਟ ਸਬ-ਕਮੇਟੀ ਦੀ ਬੈਠਕ ਦੌਰਾਨ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਚਰਨਜੀਤ ਸਿੰਘ ਚੰਨੀ ਐਕਸਾਈਜ਼ ਨੀਤੀ ਨੂੰ ਲੈ ਕੇ ਉਦੋਂ ਦੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਨਾਲ ਭਿੜ ਗਏ ਸਨ। ਜਿਸ ਤੋਂ ਬਾਅਦ ਦੋਵੇਂ ਮੰਤਰੀ ਮੀਟਿੰਗ ਛੱਡ ਕੇ ਚਲੇ ਗਏ ਸਨ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰ ਰਹੇ ਸਨ। ਚੰਨੀ, ਸਿੱਧੂ ਨੂੰ ਮਿਲਣ ਲਈ ਪਟਿਆਲੇ ਗਏ ਸਨ। ਜਿਸ ਤੋਂ ਬਾਅਦ ਸਿੱਧੂ, ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਪੰਚਕੂਲਾ ਵਿਚ ਸਿੱਧੂ ਦੇ ਦੋਸਤ ਦੀ ਕੋਠੀ ਵਿਚ ਮੀਟਿੰਗ ਹੋਈ ਸੀ। ਉੱਥੇ ਬਾਅਦ ਵਿਚ ਰੰਧਾਵਾ ਦੀ ਕੋਠੀ ’ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਚਰਨਜੀਤ ਸਿੰਘ ਚੰਨੀ ਤੇ ਗੁਰਪ੍ਰੀਤ ਕਾਂਗੜ ਦੀ ਮੀਟਿੰਗ ਹੋਈ। ਇਨ੍ਹਾਂ ਮੀਟਿੰਗਾਂ ਤੋਂ ਮੁੱਖ ਮੰਤਰੀ ਦਾ ਧਡ਼ਾ ਚਿੰਤਤ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ