Monday, November 03, 2025

Chandigarh

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

November 28, 2024 09:12 PM
SehajTimes

ਕੈਬਨਿਟ ਮੰਤਰੀ ਅੱਜ (29 ਨਵੰਬਰ) ਨੂੰ ਰੱਖਣਗੇ ਜ਼ਿਲ੍ਹੇ ਤੋਂ ਸਭ ਤੋਂ ਵੱਡੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ

ਚੰਗਰ ਇਲਾਕੇ ਦੇ ਬਰਸਾਤੀ ਪਾਣੀ ਤੇ ਨਿਰਭਰ 2762 ਏਕੜ ਖੇਤੀ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ ਰਹੇ ਵਿਧਾਨ ਸਭਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਦੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਪਲਾਈ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ 86.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਹ ਇਲਾਕਾ ਕਈ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀ ਦੀ ਸਿੰਚਾਈ ਕਰਦਾ ਆ ਰਿਹਾ ਸੀ। ਜਿਸ ਕਾਰਨ ਗਰਮੀਆਂ ਦੇ ਮੌਸਮ ਵਿੱਚ ਇਸ ਇਲਾਕੇ ਦੇ ਕਿਸਾਨਾਂ ਨੂੰ ਪਾਣੀ ਦੀ ਘਾਟ ਕਾਰਣ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ-ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਲਗਭਗ ਇੱਕ ਦਰਜਨ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਦੀ ਸਮੱਸਿਆ ਜੜ ਤੋਂ ਖਤਮ ਹੋ ਜਾਵੇਗੀ। ਇਸ ਪ੍ਰੋਜੈਕਟ ਨਾਲ ਪਿੰਡ ਲਖੇੜ, ਸਮਲਾਹ, ਪਹਾੜਪੁਰ,ਧਨੇੜਾ, ਮਿੱਢਵਾਂ,ਮਹਿੰਦਲੀ ਖੁਰਦ, ਰਾਏਪੁਰ ਸਾਹਨੀ,ਕੋਟਲਾ, ਬੱਢਲ ਅਤੇ ਪਿੰਡ ਬਲੋਲੀ ਦੇ 2762 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲੇਗੀ ਨਾਲ ਇਲਾਕੇ ਵਿੱਚ ਹਰਿਆਲੀ ਤੇ ਖੁਸ਼ਹਾਲੀ ਮੁੜ ਪਰਤ ਆਵੇਗੀ| ਇੱਥੇ ਇਹ ਦੱਸਣਯੋਗ ਹੈ ਕਿ ਇਸ ਲਿਫਟ ਸਿੰਜਾਈ ਯੋਜਨਾ ਦਾ ਖਾਕਾ ਸਿੰਚਾਈ ਵਿਭਾਗ ਵੱਲੋਂ ਆਈ.ਆਈ.ਟੀ ਰੂਪਨਗਰ ਦੇ ਤਕਨੀਕੀ ਮਾਹਿਰਾਂ ਤੋਂ ਭਵਿੱਖੀ ਲੋੜਾਂ ਅਤੇ ਭੂਗੋਲਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕਰਵਾਇਆ ਗਿਆ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ