Wednesday, October 22, 2025

Chandigarh

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

November 28, 2024 09:17 PM
SehajTimes

ਚੰਡੀਗੜ੍ਹ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ ਮੀਟਿੰਗ ਸਬੰਧੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹੱਦੀ ਹਲਕੇ ਦੇ ਲੋਕਾਂ ਦੀ ਇਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਜਾਵੇਗੀ ਅਤੇ ਇਸ ਨਾਲ ਇਲਾਕੇ ਵਿੱਚ ਅਵਾਜਾਈ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ 72 ਕਿਲੋਮੀਟਰ ਲੰਬੀ ਇਹ ਸੜਕ ਫੌਜ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੇ ਸੀਜ਼ਨ ਦੌਰਾਨ ਭਰੀਆਂ ਟਰਾਲੀਆਂ ਲੰਘਣ ਕਰਕੇ ਵੱਡੇ ਸੜਕੀ ਜਾਮ ਲੱਗੇ ਸਨ ਅਤੇ ਉਨ੍ਹਾਂ ਵਲੋਂ ਇਸ ਸਮੱਸਿਆ ਨੂੰ ਰੱਖਿਆ ਮੰਤਰਾਲੇ ਪਾਸ ਉਠਾਇਆ ਗਿਆ ਸੀ, ਜਿਸ ਦੇ ਸਿੱਟੇ ਵਜੋਂ ਅੱਜ ਲੈਫ. ਜਨਰਲ ਅਜੈ ਚਾਂਦਪੂਰੀਆ ਅਤੇ ਉਸ ਦੀ ਟੀਮ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਇਸ ਦਾ ਜਾਇਜ਼ਾ ਲੈਕੇ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਅਗਲੇ ਸਾਲ ਮੁਕੰਮਲ ਕਰਨ ਲਈ ਵੀ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਵਾਜਾਈ ਨੂੰ ਨਿਰਵਿਘਨ ਢੰਗ ਨਾਲ ਜਾਰੀ ਰੱਖਣ ਲਈ ਗੰਨੇ ਦੀ ਬੈਲਟ ਵਾਲੀਆਂ ਸੜਕਾਂ ਨੂੰ 10 ਮੀਟਰ ਤੱਕ ਚੌੜਾ ਕਰਨ ਦੀ ਵੀ ਅਪੀਲ ਕੀਤੀ, ਜਿਸ ’ਤੇ ਫੌਜ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਅਜਿਹੀਆਂ ਸੜਕਾਂ ਦਾ ਮੁਆਇਨਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿਥੇ ਇਲਾਕੇ ਨਾਲ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ, ਉਥੇ ਹੀ ਫੌਜ, ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਵੀ ਪ੍ਰਦਾਨ ਹੋਵੇਗੀ ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ, ਜੋ ਕਿ ਪੰਜਾਬ ਸਰਕਾਰ ਦੀ ਬਾਰਡਰ ਏਰੀਏ ਦੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਅਜਨਾਲਾ ਬਾਈਪਾਸ ਬਣਾਉਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਕੈਬਨਿਟ ਮੰਤਰੀ ਨੇ ਰੱਖਿਆ ਮੰਤਰਾਲੇ ਦੇ ਇਸ ਉਸਾਰੂ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਸੜਕ ਅਜਨਾਲਾ-ਲੋਪੇਕੇ, ਸੋਹਲ ਵਾਇਆ ਤਲਵੰਡੀ ਰਾਏਦਾਦੂ, ਪੂੰਗਾ, ਭਿੰਡੀ ਸੈਦਾਂ ਤੋਂ ਹੁੰਦੀ ਹੋਈ ਲੰਘਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਗੰਨਾ ਅਤੇ ਕਣਕ-ਝੋਨਾ ਮੰਡੀਆਂ ਵਿੱਚ ਲਿਜਾਣ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਟ੍ਰੈਫਿਕ ਵਿਵਸਥਾ ਵੀ ਸੁਚਾਰੂ ਢੰਗ ਨਾਲ ਜਾਰੀ ਰਹੇਗੀ।

Have something to say? Post your comment

 

More in Chandigarh

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ