Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਕਿਸਾਨਾਂ ਨੇ ਵਿੱਢੀ ਲਾਮਬੰਦੀ 

November 29, 2024 03:50 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕਿਸਾਨੀ ਮੰਗਾਂ ਮਨਵਾਉਣ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਲਈ ਕਿਸਾਨਾਂ ਮਜ਼ਦੂਰਾਂ ਦੇ ਦੋਵੇਂ ਫੋਰਮਾ ਵੱਲੋਂ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਘੇਰਨ ਦੇ ਕੀਤੇ ਐਲਾਨ ਤੋਂ ਬਾਅਦ ਜਥੇਬੰਦੀਆਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸ਼ੁੱਕਰਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾ ਘਿਰਾਓ ਵੀ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ , ਜੱਗੀ ਸਿੰਘ ਗੰਢੂਆਂ ਬਲਾਕ ਪ੍ਰਧਾਨ, ਕੇਵਲ ਸਿੰਘ ਜਵੰਧਾ ਜਨਰਲ ਸਕੱਤਰ ,ਕਰਮ ਸਿੰਘ ਨਮੋਲ, ਦਰਸ਼ਨ ਸਿੰਘ ਛਾਜਲਾ, ਹਰਬੰਸ ਸਿੰਘ ਖਡਿਆਲ, ਸੋਹਣ ਸਿੰਘ ਚੱਠਾ ਅਤੇ ਭੋਲਾ ਸਿੰਘ ਚੱਠਾ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਲਈ ਪਹਿਲੀ ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਕਤ ਵਰਤਾਰੇ ਦੇ ਖਿਲਾਫ ਲੋਕਾਂ ਵਿੱਚ ਰੋਹ ਪੈਦਾ ਹੋ ਰਿਹਾ ਹੈ। ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਸ਼ਮੂਲੀਅਤ ਕਰਨਗੇ। ਇਸੇ ਲੜੀ ਦੇ ਤਹਿਤ ਪਹਿਲੀ ਦਸੰਬਰ ਨੂੰ ਦੇਸ਼ ਭਰ ਚ’ ਕਿਸਾਨ ਤੇ ਮਜ਼ਦੂਰ ਸੰਗਠਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਡੀਐਮਸੀ, ਹਸਪਤਾਲ ਲੁਧਿਆਣਾ ਦਾ ਵੀ ਘਿਰਾਓ ਕੀਤਾ ਜਾਵੇਗਾ । ਉਨ੍ਹਾਂ  ਕਿਹਾ ਕਿ ਖਨੌਰੀ ਬਾਰਡਰ ‘ਤੇ ਸ਼ੁਕਰਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡਾ ਦਾ ਮਰਨ ਵਰਤ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਦੱਸਿਆ ਕਿ ਡੱਲੇਵਾਲ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਕੁੱਝ ਵੀ ਨਹੀਂ ਖਾ ਰਹੇ ਹਨ। 

Have something to say? Post your comment

 

More in Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'