Saturday, November 01, 2025

Chandigarh

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

November 30, 2024 09:30 PM
SehajTimes

31 ਦਸੰਬਰ ਤੋਂ ਬਾਅਦ ਕੋਈ ਵੀ ਕੇਸ ਪੈਂਡਿੰਗ ਰਹਿਣ ਉੱਤੇ ਸਬੰਧਤ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ

ਜੇਕਰ ਇੰਤਕਾਲ ਵਿੱਚ ਕਿਸੇ ਨੂੰ ਦਿੱਕਤ ਆਉਂਦੀ ਹੈ ਤਾਂ ਤੁਰੰਤ 1100 ਹੈਲਪਲਾਈਨ ‘ਤੇ ਸੂਚਿਤ ਕੀਤਾ ਜਾਵੇ

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।

ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਸ. ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫੀ ਇੰਤਕਾਲ 45 ਦਿਨ ਤੋਂ ਜ਼ਿਆਦਾ ਸਮੇਂ ਤੋਂ ਲੰਬਿਤ ਪਏ ਹਨ। ਕੁੱਝ ਇੰਤਕਾਲ ਤਾਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਹਨ। ਇਸ ਗੰਭੀਰ ਕੋਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਮਾਲ ਵਿਭਾਗ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਜਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰਕੇ ਵਿਸ਼ੇਸ ਮੁਹਿੰਮ ਚਲਾ ਕੇ ਸਾਰੇ ਪੈਂਡਿੰਗ ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ 31 ਦਸੰਬਰ ਤੱਕ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਝਗੜਾ ਰਹਿਤ ਇੰਤਕਾਲ ਦਰਜ ਕਰਵਾਉਣ ਜਾਂ ਮਨਜ਼ੂਰ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਜਾਂ ਕੋਈ ਅਧਿਕਾਰੀ/ਕਰਮਚਾਰੀ ਇਸ ਸਬੰਧੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 1100 ਉਤੇ ਸੂਚਿਤ ਕਰ ਸਕਦਾ ਹੈ।

ਵਧੀਕ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨਾਲ ਕੰਮ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ 16 ਦਸੰਬਰ ਤੇ 31 ਦਸੰਬਰ ਨੂੰ ਮੀਟਿੰਗ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ