Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

November 30, 2024 09:39 PM
SehajTimes

ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਕੀਤਾ।

ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ- ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ- ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ। ਆਰਮੀ ‘ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜੋ ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸਨ, ਤੋਂ ਸਨਮਾਨ ਹਾਸਲ ਕੀਤਾ।
 
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵਿੱਚ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਨਤੀਜਿਆਂ 'ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।
 
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਵੀ.ਐਸ.ਐਮ.) ਨੇ ਕੈਡਿਟਾਂ ਨੂੰ ਉਨ੍ਹਾਂ ਦੇ ਪਾਸ ਆਊਟ ਹੋਣ 'ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਮੇਂ ਇੰਸਟੀਚਿਊਟ ਦੇ 20 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਨੂੰ ਜੁਆਇਨ ਕਰਨ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 43 ਕੈਡਿਟ ਜਲਦੀ ਹੀ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਲਈ ਜਾ ਰਹੇ ਹਨ।

Have something to say? Post your comment