Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

November 30, 2024 09:42 PM
SehajTimes

ਖਾਣ ਤੋਂ ਪੀ.ਐਸ.ਪੀ.ਸੀ.ਐਲ ਨੇ ਹੁਣ ਤੱਕ ਪ੍ਰਾਪਤ ਕੀਤਾ 92 ਲੱਖ ਮੀਟ੍ਰਿਕ ਟਨ ਕੋਲਾ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਲ 2015 ਤੋਂ ਬੰਦ ਪਈ ਪਛਵਾੜਾ ਕੋਲ ਖਾਣ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਸੰਬਰ 2022 ਵਿੱਚ ਸ਼ੁਰੂ ਕਰਨ ਦਾ ਕੀਤਾ ਗਿਆ ਉਪਰਾਲਾ ਕੋਲ ਇੰਡੀਆ ਲਿਮਟਿਡ ਦੇ ਮੁਕਾਬਲੇ ਸਸਤਾ ਕੋਲਾ ਪ੍ਰਾਪਤ ਕਰਨ ਦਾ ਬਦਲ ਸਾਬਿਤ ਹੋਇਆ ਹੈ।

ਪਚਵਾੜਾ ਕੋਲਾ ਖਾਣ ਤੋਂ ਕੋਲਾ ਪ੍ਰਾਪਤ ਕਰਨ ਦੇ ਵਿੱਤੀ ਲਾਭਾਂ ਦਾ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਕੋਲ ਇੰਡੀਆ ਲਿਮਟਿਡ ਤੋਂ ਕੋਲਾ ਪ੍ਰਾਪਤ ਕਰਨ ਦੇ ਮੁਕਾਬਲੇ ਪਛਵਾੜਾ ਕੋਲ ਖਾਣ ਤੋਂ ਕੋਲਾ 11 ਕਰੋੜ ਰੁਪਏ ਪ੍ਰਤੀ 1 ਲੱਖ ਮੀਟ੍ਰਿਕ ਟਨ ਸਸਤਾ ਪਿਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਪਛਵਾੜਾ ਤੋਂ ਹੁਣ ਤੱਕ 2400 ਰੈਕਾਂ ਰਾਹੀਂ 92 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਸਦਕਾ ਹੁਣ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਕੋਲ 35 ਦਿਨਾਂ ਲਈ ਕੋਲੇ ਦਾ ਸਟਾਕ, ਲਹਿਰਾ ਮੁਹੱਬਤ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਕੋਲ 26 ਦਿਨਾਂ ਦਾ ਸਟਾਕ, ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਕੋਲ 28 ਦਿਨ ਦਾ ਸਟਾਕ ਹੈ।

ਬਿਜਲੀ ਖੇਤਰ ਵਿੱਚ ਸੂਬੇ ਦੀ ਤਰੱਕੀ 'ਤੇ ਹੋਰ ਜ਼ੋਰ ਦਿੰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੋਇਂਦਵਾਲ ਸਾਹਿਬ ਵਿਖੇ ਸਥਿਤ 540 ਮੈਗਾਵਾਟ ਦੇ ਜੀਵੀਕੇ ਥਰਮਲ ਪਲਾਂਟ, ਜਿਸਨੂੰ ਹੁਣ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਜੋਂ ਜਾਣਿਆ ਜਾਂਦਾ ਹੈ, ਦੀ ਪ੍ਰਾਪਤੀ ਬਾਰੇ ਬਾਰੇ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਦਰ ਨਾਲ ਖਰੀਦਿਆ ਗਿਆ, ਅਤੇ ਇਸ ਇਕੱਲੇ ਪਲਾਂਟ ਤੋਂ ਹੀ ਸਾਲਾਨਾ 350 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੀ ਬਿਜਲੀ ਉਤਪਾਦਨ ਸਮਰੱਥਾ, ਜੋ ਪਲਾਂਟ ਲੋਡ ਫੈਕਟਰ ਦੁਆਰਾ ਮਾਪੀ ਜਾਂਦੀ ਹੈ, 35 ਪ੍ਰਤੀਸ਼ਤ ਤੋਂ ਦੁੱਗਣੀ ਹੋ ਕੇ 77 ਪ੍ਰਤੀਸ਼ਤ ਤੱਕ ਹੋ ਗਈ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਨ੍ਹਾਂ ਮਹੱਤਵਪੂਰਨ ਪ੍ਰਾਪਤੀਆਂ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਰਗਰਮ ਪਹਿਲਕਦਮੀਆਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸੂਬਾ ਸਰਕਾਰ ਰਾਜ ਭਰ ਦੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਾਉਣ ਦੇ ਯੋਗ ਹੋਈ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ