Wednesday, January 07, 2026
BREAKING NEWS

Chandigarh

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

December 02, 2024 04:27 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਪੰਜਾਬ ਵਿਧਾਨ ਸਭਾ ਦੇ ਮੈਂਬਰ ਲੌਂਜ ਵਿਖੇ ਹੋਇਆ, ਜਿੱਥੇ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਉਮੀਦਵਾਰ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਸ. ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕਾਂ ਨੂੰ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਨਵ-ਨਿਯੁਕਤ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਈ ਪਤਵੰਤੇ ਵੀ ਮੌਜੂਦ ਸਨ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ, ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਟਾਲਾ ਅਤੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ, ਧਰਮਕੋਟ ਦੇ ਵਿਧਾਇਕ ਸ. ਦਵਿੰਦਰ ਸਿੰਘ ਲਾਡੀ ਢੋਸ, ਬੱਲੂਆਣਾ ਦੇ ਵਿਧਾਇਕ ਸ. ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਨਵਾਂ ਸ਼ਹਿਰ ਦੇ ਵਿਧਾਇਕ ਸ੍ਰੀ ਨਛੱਤਰ ਪਾਲ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਕੇ.ਏ.ਪੀ.ਸਿਨਹਾ, ਐਡਵੋਕੇਟ ਜਨਰਲ ਪੰਜਾਬ ਸ੍ਰੀ ਗੁਰਮਿੰਦਰ ਸਿੰਘ ਸਮੇਤ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਮਾਗਮ ਦੀ ਕਾਰਵਾਈ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਨੇ ਚਲਾਈ।

Have something to say? Post your comment

 

More in Chandigarh

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

'ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ