Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

December 02, 2024 08:54 PM
SehajTimes

ਚੰਡੀਗੜ੍ਹ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵੱਖ-ਵੱਖ ਟੈਕਸਾਂ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਨਾਲ ਸੂਬਿਆਂ ਨੂੰ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਇਹ ਸਿਫਾਰਿਸ਼ ਅੱਜ ਮੁਆਵਜ਼ਾ ਸੈੱਸ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ (ਰਾਜਾਂ ਨੂੰ ਮੁਆਵਜ਼ਾ) ਐਕਟ 2017 ਦੇ ਅਨੁਸਾਰ ਜੀ.ਐਸ.ਟੀ ਕੌਂਸਲ ਕੋਲ ਮੁਆਵਜ਼ੇ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਅੱਗੇ ਵਧਾਉਣ ਦੀ ਸਿਫ਼ਾਰਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਨਾਜ 'ਤੇ ਖਰੀਦ ਟੈਕਸ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਕਾਰਨ ਪੰਜਾਬ ਨੂੰ ਦਰਪੇਸ਼ ਮਹੱਤਵਪੂਰਨ ਅਤੇ ਸਥਾਈ ਮਾਲੀਏ ਦੇ ਨੁਕਸਾਨ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਜੀਐਸਟੀ ਪ੍ਰਣਾਲੀ ਲਾਗੂ ਹੋਣ ਤੋਂ ਪਹਿਲਾਂ ਸੂਬੇ ਦੇ ਮਾਲੀਏ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਊਂਦਾ ਸੀ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਵੈਲਿਊ ਐਡਿਡ ਟੈਕਸ (ਵੈਟ) ਪ੍ਰਣਾਲੀ ਅਧੀਨ ਵਸਤਾਂ 'ਤੇ ਟੈਕਸ ਦੀ ਦਰ ਜੀਐਸਟੀ ਅਧੀਨ ਲਾਗੂ ਦਰਾਂ ਨਾਲੋਂ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਇਸ ਵੱਡੇ ਫਰਕ ਕਾਰਨ ਸੂਬੇ ਨੂੰ ਮਾਲੀਏ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਵਿੱਤੀ ਚੁਣੌਤੀਆਂ ਨਾਲ ਨਜਿੱਠਣ ਅਤੇ ਪੰਜਾਬ ਵਰਗੇ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣਾ ਜ਼ਰੂਰੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਇਹ ਸਿਫਾਰਿਸ਼ ਉਨ੍ਹਾਂ ਕਈ ਰਾਜਾਂ ਦੀਆਂ ਵਿਆਪਕ ਚਿੰਤਾਵਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਜੀਐਸਟੀ ਲਾਗੂ ਕਰਨ ਕਾਰਨ ਪੰਜਾਬ ਵਾਂਗ ਮਾਲੀਆ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਸਿਫ਼ਾਰਿਸ਼ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜਾਂ ਨੂੰ ਉਨ੍ਹਾਂ ਨੂੰ ਲੱਗੇ ਵਿੱਤੀ ਝਟਕਿਆਂ ਲਈ ਢੁਕਵੇਂ ਰੂਪ ਵਿੱਚ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਅਤੇ ਵਿਕਾਸ ਪਹਿਲਕਦਮੀਆਂ ਪ੍ਰਦਾਨ ਕਰਨਾ ਜਾਰੀ ਰੱਖ ਸਕਣ। ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਦੇ ਵਿਸਤਾਰ ਲਈ ਵਿੱਤ ਮੰਤਰੀ ਦੀ ਜ਼ੋਰਦਾਰ ਵਕਾਲਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ