Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

December 03, 2024 11:43 AM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ