Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

December 03, 2024 01:26 PM
SehajTimes

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ