Wednesday, December 17, 2025

Chandigarh

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ

December 03, 2024 06:29 PM
SehajTimes

8 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗਾ ਸਾਫ ਪਾਣੀ

ਮਈ 2025 ਮਈ ਤੱਕ ਪ੍ਰਾਜੈਕਟ ਮੁਕੰਮਲ ਕਰਨ ਦੀ ਟੀਚਾ

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਚ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਮੁਕੰਮਲ ਅਧਿਐਨ ਪਿੱਛੋਂ ਵਿਆਪਕ ਰਿਪੋਰਟਾਂ ਦੇਣ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ 4.35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੰਤੋਖਪੁਰਾ, ਗੋਬਿੰਦਪੁਰਾ, ਕੋਠੜਾ, ਨਕੋਦਰ ਰੋਡ, ਪੁਰੇਵਾਲ ਨਗਰ ਤੇ ਖਲਵਾੜਾ ਰੋਡ ਦੀ 8 ਹਜ਼ਾਰ ਤੋਂ ਵੱਧ ਆਬਾਦੀ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 9 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ,ਜਿਸ ਵਿਚ 1 ਹਜ਼ਾਰ ਤੋਂ ਵੱਧ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਇਹ ਸਮੁੱਚਾ ਪ੍ਰਾਜੈਕਟ 27 ਮਈ 2025 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਨਗਰ ਨਿਗਮ ਕਮਿਸ਼ਨਰ ਫਗਵਾੜਾ ਨਵਨੀਤ ਕੌਰ ਬੱਲ ਨੂੰ ਕਿਹਾ ਕਿ ਉਹ ਪ੍ਰਾਜੈਕਟ ਦੀ ਪ੍ਰਗਤੀ ਉੱਪਰ ਨੇੜਿਓ ਨਜ਼ਰ ਰੱਖਣ ਤਾਂ ਜੋ ਇਸਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਾਜੈਕਟ ਸਬੰਧੀ ਹਰ ਪੰਦਰਵਾੜੇ ਰਿਪੋਰਟ ਸੌਂਪਣ।

ਇਸ ਮੌਕੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਮਾਨ, ਦਲਜੀਤ ਰਾਜੂ ਤੇ ਹੋਰ ਮੌਜੂਦ ਸਨ।

 

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ