Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

December 03, 2024 06:48 PM
SehajTimes

ਪੰਜਾਬ ਸਰਕਾਰ ਸਾਰੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ

ਚੰਡੀਗੜ੍ਹ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰੋਜੈਕਟ ਨਾਲ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਜ਼ਰੀਏ ਸਾਫ਼ ਕਰਕੇ ਮੁੜ ਸਿੰਚਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਪਿੰਡ ਦੇ ਛੱਪੜ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇਗਾ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ਵਿੱਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਧਾਨ ਨਗਰ ਕੌਂਸਲ ਨੀਲਮ ਰਾਣੀ, ਮੁੱਖ ਇੰਜੀਨੀਅਰ ਸਤਨਾਮ ਸਿੰਘ, ਸੁਪਰਡੈਂਟ ਇੰਜੀਨੀਅਰ ਅਸ਼ੀਸ ਰਾਏ, ਕਾਰਜਕਾਰੀ ਇੰਜੀਨੀਅਰ ਜਤਿਨ ਵਾਸੂਦੇਵਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਲਾਵਲਪੁਰ ਰਾਮਜੀਤ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ