Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

December 03, 2024 07:43 PM
SehajTimes

ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ

ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ

775 ਕਿਲੋਵਾਟ ਦਾ ਸੋਲਰ ਪ੍ਰਾਜੈਕਟ ਲਾ ਕੇ ਪੀ.ਆਰ.ਟੀ.ਸੀ. ਸਾਲਾਨਾ ਕਰੇਗੀ ਲਗਭਗ 97 ਲੱਖ ਰੁਪਏ ਦੀ ਬੱਚਤ

ਚੰਡੀਗੜ੍ਹ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਪੀ.ਆਰ.ਟੀ.ਸੀ. ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ਵਿੱਚ ਸੋਲਰ ਨਾਲ ਲੈਸ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ.ਆਰ.ਟੀ.ਸੀ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ