Sunday, November 02, 2025

Malwa

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

December 04, 2024 05:08 PM
SehajTimes

ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ

 ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ।
ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ 'ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ