Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਸੁਖਬੀਰ ਬਾਦਲ 'ਤੇ ਹਮਲਾ ਘਿਨਾਉਣੀ ਹਰਕਤ : ਪ੍ਰਿਤਪਾਲ ਸਿੰਘ ਹਾਂਡਾ 

December 04, 2024 07:38 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ  ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਘਿਨਾਉਣੀ ਹਰਕਤ ਕ਼ਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕੀ ਹੈ। ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਹਨ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਅਜਿਹੇ ਪਵਿੱਤਰ ਸਥਾਨ 'ਤੇ ਹੋਏ ਜਾਨਲੇਵਾ ਹਮਲੇ ਨੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਹਾਂਡਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਸੱਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਢੀਂਡਸਾ ਨਾਲ ਵੀ ਕੁੱਝ ਅਣਸੁਖਾਵਾਂ ਵਾਪਰ ਸਕਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿ ਇਸ ਦੇ ਪਿੱਛੇ ਛੁਪਿਆ ਕੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਰਾਜ ਅੰਦਰ ਲੁੱਟ ਖਸੁੱਟ, ਕਤਲੋਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। 

Have something to say? Post your comment