Saturday, December 20, 2025

Chandigarh

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

December 04, 2024 08:17 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋ ਲਈ ਜ਼ਿੰਮੇਵਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸਸ਼ਕਤ ਹਥਿਆਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ