Thursday, November 05, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

December 04, 2024 08:39 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 10 ਜਨਵਰੀ, 2025 ਤੱਕ ਨਵੀਂ ਦਿੱਲੀ ਦੇ ਵੱਖ-ਵੱਖ ਗਰਾਊਂਡਾਂ ਅਤੇ ਸਟੇਡੀਅਮਾਂ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਦਸੰਬਰ, 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਸਾਰੀਆਂ ਟੀਮਾਂ ਲਈ ਟਰਾਇਲ 10 ਦਸੰਬਰ ਨੂੰ ਸਵੇਰੇ 11 ਵਜੇ ਲਏ ਜਾਣਗੇ। ਬੈਡਮਿੰਟਨ (ਪੁਰਸ਼ ਤੇ ਮਹਿਲਾ) ਲਈ ਟਰਾਇਲ ਦੋਆਬਾ ਕਾਲਜ ਬੈਡਮਿੰਟਨ ਹਾਲ ਜਲੰਧਰ, ਕ੍ਰਿਕਟ (ਪੁਰਸ਼) ਦੇ ਟਰਾਇਲ ਪੀ.ਸੀ.ਏ. ਸਟੇਡੀਅਮ ਮੁਹਾਲੀ ਦੇ ਪ੍ਰੈਕਟਿਸ ਗਰਾਊਂਡ, ਬਾਸਕਟਬਾਲ (ਪੁਰਸ਼ ਤੇ ਮਹਿਲਾ) ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣ ਅਤੇ ਕਬੱਡੀ (ਪੁਰਸ਼ ਤੇ ਮਹਿਲਾ) ਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

More in Sports

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ