Wednesday, November 12, 2025

Chandigarh

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

December 04, 2024 08:47 PM
SehajTimes

ਅੱਜ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਸੁਣੀਆਂ

ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਮੌਕੇ ‘ਤੇ ਹੀ ਸਬੰਧੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਸ੍ਰੀ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਸ਼੍ਰੀਮਤੀ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਸ੍ਰੀ ਰਾਜਪਾਲ ਸਿੰਘ ਸੰਧੂ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ