Monday, June 16, 2025

Chandigarh

ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ

December 04, 2024 08:52 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ 'ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ 'ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ