Wednesday, September 17, 2025

Delhi

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

December 04, 2024 08:56 PM
SehajTimes

ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਦੀ ਮੰਗ

ਨਿਤਿਨ ਗਡਕਰੀ ਵਲੋਂ ਤਿੰਨੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨੂੰ ਕੰਮ ਕਰਨ ਦੇ ਹੁਕਮ

ਨਵੀਂ ਦਿੱਲੀ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। ਸ. ਬੈਂਸ ਨੇ ਇਸ ਮੌਕੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ.ਪੀ.ਆਰ.) ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ।

ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਤੋਂ ਊਨਾ ਜ਼ਿਲ੍ਹੇ ਦਾ ਹਿਮਾਚਲ ਬਾਰਡਰ ਮਹਿਤਪੁਰ ਤੱਕ ਮਾਰਗ ਨੂੰ ਚਹੁੰ ਮਾਰਗੀ ਕਰਨ ਦੀ ਅਤਿਅੰਤ ਲੋੜ ਹੈ। ਉਹਨਾ ਕਿਹਾ ਕਿ ਇਸ ਤੋਂ ਇਲਾਵਾ ਮਾਂਝੇ, ਦੁਆਬੇ ਅਤੇ ਮਾਲਵੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਦੀ ਯਾਤਰਾ ਕਰਨ ਲਈ ਬੰਗਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਵਰਤੋਂ ਕਰਦੇ ਹਨ, ਜੋ ਕਿ ਲਿੰਕ ਰੋਡ ਹੈ, ਜਿਸ ‘ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਉਹਨਾਂ ਇਸ ਮਾਰਗ ਨੂੰ ਵੀ ਚਹੁੰ-ਮਾਰਗੀ ਬਣਾਉਂਦਿਆਂ ਕੌਮੀ ਮਾਰਗ ਦਾ ਦਰਜਾ ਦੇਣ ਦੀ ਮੰਗ ਕੀਤੀ।

ਸ. ਬੈਂਸ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਨਾਲ ਹਿਮਾਚਲ ਨੂੰ ਜੋੜਨ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਇੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਇਹ 50 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਬਣ ਜਾਂਦਾ ਹੈ ਤਾਂ ਇਸ ਨਾਲ ਰੋਪੜ-ਲੁਧਿਆਣਾ ਹਾਈਵੇਅ ਅਤੇ ਕੀਰਤਪੁਰ-ਮਨਾਲੀ ਹਾਈਵੇਅ ਨੂੰ ਜੋੜੇਗਾ। ਸ. ਬੈਂਸ ਨੇ ਇਸ ਮਾਰਗ ਦਾ ਨਾਮ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇਅ” ਰੱਖਣ ਦਾ ਸੁਝਾਅ ਵੀ ਦਿੱਤਾ।

ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਤੋਂ ਹਿਮਾਚਲ ਬਾਰਡਰ ਮਹਿਤਪੁਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ, ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਸਬੰਧੀ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਕਿ ਇਹਨਾਂ ਪ੍ਰੋਜੈਕਟਾਂ ‘ਤੇ ਜਲਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਗਡਕਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਰਤਪੁਰ-ਨੰਗਲ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਦਕਿ ਬੰਗਾ-ਸ੍ਰੀ ਆਨੰਦਪੁਰ ਸਾਹਿਬ ਰੋਡ ਸਬੰਧੀ ਫਾਈਲ ਪੇਸ਼ ਕਰਨ ਅਤੇ ਨਵੇਂ ਐਕਸਪ੍ਰੈਸਵੇ ਦੇ ਅਧਿਐਨ ਦੇ ਵੀ ਹੁਕਮ ਦਿੱਤੇ।
ਇਥੇ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਬੀਤੇ ਢਾਈ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਈ ਵਿਕਾਸ ਪ੍ਰੋਜੈਕਟ ਪੂਰੇ ਹੋ ਰਹੇ ਹਨ

Have something to say? Post your comment

 

More in Delhi

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ