Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

December 04, 2024 09:07 PM
SehajTimes

ਭਗਵੰਤ ਸਿੰਘ ਮਾਨ ਨੇ ਸੈਨਿਕ ਸਕੂਲ, ਕਪੂਰਥਲਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀ

ਚੰਡੀਗੜ੍ਹ : ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅੱਜ ਸਵੇਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ ਇਹ ਬਹਾਦਰ ਯੋਧੇ ਡਿਊਟੀ ਦੌਰਾਨ ਜਾਨੀ ਨੁਕਸਾਨ ਦਾ ਸਾਹਮਣਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਅਜਿਹਾ ਇਕਲੌਤਾ ਸੂਬਾ ਹੈ, ਜਿਸ ਨੇ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਸ਼ ਦੇ 70 ਫੀਸਦੀ ਹੋਰ ਸੂਬਿਆਂ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ-ਗ੍ਰੇਸ਼ੀਆ ਤੋਂ ਵੀ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਤਨ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਡਿਊਟੀ ਦੌਰਾਨ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਸਾਡੇ ਸੈਨਿਕਾਂ ਦੇ ਵੱਡਮੁੱਲੇ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਾ ਹੈ।

ਇਕ ਹੋਰ ਮਸਲੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਸੈਨਿਕ ਸਕੂਲ ਕਪੂਰਥਲਾ ਦੀ ਕਾਇਆ ਕਲਪ ਕਰਨ ਅਤੇ ਇਸ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 190 ਏਕੜ ਰਕਬੇ ਵਿੱਚ ਫੈਲਿਆ ਇਹ ਸਕੂਲ ਬਹੁਤ ਹੀ ਖੂਬਸੂਰਤੀ ਨਾਲ ਤਿਆਰ ਕੀਤੀ ਵਿਰਾਸਤੀ ਇਮਾਰਤ ਵਿੱਚ ਸਥਾਪਤ ਹੈ ਅਤੇ ਸੂਬਾ ਸਰਕਾਰ ਇਸ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪਹਿਲਾਂ ਹੀ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਕੋਲ ਉਠਾ ਚੁੱਕੇ ਹਨ, ਜੋ ਸਕੂਲ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਿਹਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਜੰਗੀ ਨਾਇਕਾਂ ਦੇ ਸਨਮਾਨ ਵਜੋਂ ਹਰੇਕ ਜ਼ਿਲ੍ਹੇ ਵਿੱਚ ਜੰਗੀ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਯਾਦਗਾਰਾਂ 1-1.5 ਏਕੜ ਰਕਬੇ ਵਿੱਚ ਬਣਾਈਆਂ ਜਾਣਗੀਆਂ, ਜੋ ਜੰਗੀ ਨਾਇਕਾਂ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਜੰਗੀ ਯਾਦਗਾਰਾਂ ਦੇ ਡਿਜ਼ਾਈਨ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ