Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਪੰਚਾਂ ਨਾਲ ਝੂਠੀ 'ਮਨ ਕੀ ਬਾਤ' ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਮੁਆਫ਼ੀ ਮੰਗਣ ਕੈਪਟਨ: ਕੁਲਤਾਰ ਸਿੰਘ ਸੰਧਵਾਂ

May 18, 2021 06:49 PM
SehajTimes

ਚੰਡੀਗੜ੍ਹ :ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੀ ਗੂੜ੍ਹੀ ਨੀਂਦ ਵਿੱਚੋਂ ਜਾਗਦਿਆ ਕਰੋਨਾ ਨਾਲ ਜੂਝ ਰਹੇ ਲੋਕਾਂ ਦੇ ਝੂਠੇ ਮਸੀਹਾ ਬਣਨ ਦੇ ਮਨਸੂਬੇ ਨਾਲ ਪੰਜਾਬ ਦੇ ਸਰਪੰਚਾਂ ਨਾਲ ਸੰਵਾਦ ਰਚਾਉਣ ਦੇ ਪਾਖੰਡ ਉੱਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਵਲ  ‘ਮਨ ਕੀ ਬਾਤ’ ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਅਤੇ ਵੱਡੇ ਦਾਅਵੇ ਕਰਨ ਦੀ ਥਾਂ ਘਰਾਂ ਵਿੱਚ ਬੈਠੇ ਗਰੀਬ ਲੋਕਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਦੇ ਆਦੇਸ਼ ਜਾਰੀ ਕਰਨ। 
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਸਾਢੇ 4 ਸਾਲ ਦੀ ਸੱਤਾ ਦੌਰਾਨ ਪਹਿਲੀ ਵਾਰ ਸਰਪੰਚਾਂ ਨਾਲ ਆਪਣੇ ਫਾਰਮ ਹਾਊਸ ਤੋਂ ਗੱਲਬਾਤ ਕੀਤੀ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਫ਼ੇਲ ਹੋਣ ਤੋਂ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਕਰਨ ਦੇ ਰਾਹ ’ਤੇ ਤੁਰ ਪਏ ਹਨ। ਜੋ ਇੱਕ ਡਰਾਮੇ ਤੋਂ ਜ਼ਿਆਦਾ ਕੁੱਝ ਵੀ ਨਹੀਂ ਹੈ।
ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦੀਆਂ ਵਿਚਲੀਆਂ ਮਾੜੀਆਂ ਸਿਹਤ ਸਹੂਲਤਾਂ ਦਾ ਆਲਮ ਇਹ ਹੈ ਕਿ ਲੋਕ  ਫ਼ਹਿਤ ਕਿੱਟਾਂ, ਆਕਸੀਜਨ, ਅਤੇ ਦਵਾਈਆਂ ਦੀ ਅਣਹੋਂਦ ਨਾਲ ਜੂਝ ਰਹੇ ਹਨ। ਸੂਬਾ ਸਰਕਾਰ ਨੇ ਸੁਚੱਜੇ ਪ੍ਰਬੰਧ ਤਾਂ ਕੀ ਕਰਨੇ ਸੀ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵੈਂਟੀਲੇਟਰ ਖ਼ਰਾਬ ਪਏ ਹਨ। ਉਨ੍ਹਾਂ ਕਿਹਾ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਸਕਰਾਰ ਕੋਲ ਕੋਈ ਪ੍ਰਬੰਧ ਨਹੀਂ। ਦੂਜੇ ਪਾਸੇ ਕਾਂਗਰਸੀ ਅਤੇ ਅਕਾਲੀ ਆਗੂਆਂ ਦੀ ਸ਼ਹਿ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਕੋਰੋਨਾ ਪੀੜਤਾਂ ਦਾ ਇਲਾਜ ਦੇ ਨਾਂ ’ਤੇ ਆਰਥਿਕ ਸ਼ੋਸਣ ਕਰ ਰਹੇ ਹਨ, ਇਸੇ ਲਈ ਕੈਪਟਨ ਸਰਕਾਰ ਇਨਾਂ ਹਸਪਤਾਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।    
ਵਿਧਾਇਕ  ਸੰਧਵਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੂਬੇ ਦੇ ਲੋਕਾਂ ’ਤੇ ਸਿਰ ਪਾਉਣ ਦੀ ਥਾਂ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਉਤੇ ਚਰਚਾ ਕਰੇ ਅਤੇ ਅਸਫ਼ਲਤਾ ਲਈ ਲੋਕਾਂ ਕੋਲੋ ਮੁਆਫ਼ੀ ਮੰਗੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚਲੇ ਮਾੜੇ ਪ੍ਰਬੰਧਾਂ ਦੀ ਜਾਂਚ ਕਰਵਾਈ ਜਾਵੇ ਅਤੇ ਸੂਬੇ ’ਚ ਸਿਹਤ ਸੇਵਾਵਾਂ ਨੂੰ ਚੰਗਾ ਬਣਾਉਣ ਲਈ ਤੁਰੰਤ ਵੱਡੀ ਸੰਖਿਆਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇ।     

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ