Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

December 05, 2024 04:18 PM
SehajTimes

ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ

ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ। ਇਤਲਾਹ ਤੋਂ ਇਹ ਵੀ ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ.ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫਆਈਆਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ