Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੁਖਬੀਰ ਬਾਦਲ 'ਤੇ ਹਮਲਾ ਪੰਜਾਬ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੀ ਵੱਡੀ ਨਾਕਾਮੀ: ਮਾਨਿਕ ਗੋਇਲ

December 05, 2024 07:08 PM
ਅਮਰਜੀਤ ਰਤਨ
ਚੰਡੀਗੜ੍ਹ : ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖਤ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਉੱਗੇ ਐਕਟੀਵਿਸਟ ਮਾਨਿਕ ਗੋਇਲ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਖੁਫੀਆ ਏਜੰਸੀਆਂ ਇਸ ਹਮਲੇ ਨੂੰ ਰੋਕਣ ਵਿੱਚ ਨਾਕਾਮ ਰਹੀਆਂ ਹਨ। ਗੋਇਲ ਨੇ ਦੱਸਿਆ ਕਿ ਪਹਿਲੀ ਗੱਲ ਤਾਂ ਇਹ ਹੈ ਕਿ Z+ ਸੁਰੱਖਿਆ ਵਾਲੇ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਖੁੱਲ੍ਹੇਆਮ ਜਨਤਕ ਥਾਵਾਂ 'ਤੇ ਬਿਠਾਉਣਾ ਗਲਤ ਹੈ, ਪਰ ਜੇ ਸਜ਼ਾ ਦਿੱਤੀ ਵੀ ਗਈ ਸੀ ਤਾਂ ਸੁਰੱਖਿਆ ਦਾ ਧਿਆਨ ਰੱਖਣਾ ਚਾਹੀਦਾ ਸੀ ਅਤੇ ਦੂਸਰਾ ਪਾਸੇ ਸਾਡੇ ਪੰਜਾਬ ਦਾ ਸਰਕਾਰੀ ਮੀਡੀਆ ਜੋ ਕੱਲ੍ਹ ਚੀਖ ਚੀਖ ਕੇ ਕਹਿ ਰਿਹਾ ਸੀ ਕਿ ਸਜਾ ਦੌਰਾਨ ਸੁਰੱਖਿਆ ਸੁਖਬੀਰ ਬਾਦਲ ਕੋਲ ਕਿਉਂ ਹੈ। "ਕੀ ਇਹ ਸਜ਼ਾ ਹੈ ਜਾਂ ਵੀਆਈਪੀ ਇਲਾਜ"। ਕੁਝ ਕੁ ਨੂੰ ਛੱਡ ਕੇ ਬਾਕੀ ਕਿਸੇ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੁੰਦਾ। ਉਹਨਾਂ ਕਿਹਾ ਕਿ ਇਸ ਮਾਮਲੇ ਤੇ ਵੀ ਸਾਡੇ ਮੁੱਖ ਮੰਤਰੀ ਨੇ ਹਰ ਵਾਰ ਜੱਗੋ ਤੇਰ੍ਹਵੀਂ ਦੀ ਗੱਲ ਕਰਨੀ ਸੀ, ਤੇ ਕਹਿਣਾ ਸੀ ਉਹ ਸਾਡੇ ਕਾਰਨ ਬਚ ਗਿਆ ਜਦਕਿ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਸੀਂ ਕੱਲ੍ਹ ਇਸ 'ਤੇ ਨਜ਼ਰ ਰੱਖ ਰਹੇ ਸੀ ਜੇ ਰੱਖ ਰਹੇ ਸੀ ਫਿਰ ਤੁਸੀਂ ਉਸਨੂੰ ਫੜਿਆ ਕਿਉਂ ਨਹੀਂ?  ਹਰਮੰਦਿਰ ਸਾਹਿਬ ਵਰਗੇ ਪਵਿੱਤਰ ਸਥਾਨ 'ਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਵੱਲੋਂ ਬਕਸੇ ਵਿੱਚ ਪਿਸਤੌਲ ਲੈ ਕੇ ਆਉਣਾ, ਫਿਰ Z+ ਪ੍ਰੋਟੈਕਟੀ ਵੱਲ ਚਾਰ ਫੁੱਟ ਤੋਂ ਗੋਲੀਬਾਰੀ ਕਰਨੀ। ਕੀ ਇਹ ਇੰਟੈਲੀਜੈਂਸ ਦੀ ਗਲਤੀ ਨਹੀਂ? ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਵਿੱਚ ਖੁਫੀਆ ਤੰਤਰ ਫੇਲ ਜਾਪ ਰਿਹਾ ਕਿਉਂਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਬਾਰੇ ਬੋਲਣ ਵਾਲੇ ਲੋਕਾਂ ਦੀ ਪ੍ਰੋਫਾਈਲ ਬਣਾਉਣ ਤੋਂ ਅੱਗੇ ਨਹੀਂ ਵਧ ਰਿਹਾ, ਪੰਜਾਬ ਵਿੱਚ ਪਤਾ ਨਹੀਂ ਨਿੱਤ ਗੋਲੀਆਂ ਚੱਲ ਰਹੀਆਂ ਹਨ, ਕਿਤੇ ਜੀ.ਆਰ./ਐਨ.ਈ.ਡੀ., ਕਿਤੇ ਆਰ.ਡੀ.ਐਕਸ, ਦੋ ਨੰਬਰ ਦੇ ਹਥਿਆਰ ਰੋਜ਼ ਮਿਲ ਰਹੇ ਹਨ..... ਉਹਨਾਂ ਕਿਹਾ ਮੁੱਖ ਮੰਤਰੀ ਜੀ ਪੰਜਾਬ ਦੇ ਹਾਲਾਤ ਸੁਧਾਰਨ ਲਈ ਕੁਝ ਮਿਹਨਤ ਕਰੋ, ਪੰਜਾਬ ਵਰਗਾ ਸੂਬਾ ਤੁਹਾਡੇ ਚੁਟਕਲਿਆਂ ਨਾਲ ਨਹੀਂ ਚੱਲ ਸਕਦਾ।
 
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ