Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

December 05, 2024 08:05 PM
SehajTimes

ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ ਲਈ ਯਤਨ ਜਾਰੀ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰਤਾਪ ਸਿੰਘ ਉਰਫ ਹੈਪੀ (29) ਵਾਸੀ ਪਿੰਡ ਰੋੜੇਵਾਲੀ (ਅੰਮ੍ਰਿਤਸਰ), ਕਰਨਦੀਪ ਸਿੰਘ (21) ਵਾਸੀ ਪਿੰਡ ਨਗਲ ਸੋਹਲ(ਅੰਮ੍ਰਿਤਸਰ) ਅਤੇ ਜਗਪ੍ਰੀਤ ਸਿੰਘ (19) ਵਾਸੀ ਪਿੰਡ ਧਰਮਕੋਟ ਰੰਧਾਵਾ (ਬਟਾਲਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਚੋਂ ਇੱਕ ਅਣਪਛਾਤੇ ਵਿਅਕਤੀ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਆ ਰਹੇ ਹਨ । ਉਨ੍ਹਾਂ ਦੱਸਿਆ ਕਿ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਸਿਟੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ-1 ਦੀ ਪੁਲੀਸ ਟੀਮਾਂ ਨੇ ਸਪੈਸ਼ਲ ਅਭਿਆਨ ਚਲਾ ਕੇ ਮੁਲਜ਼ਮਾਂ ਨੂੰ ਐਸਕਾਰਟ ਹਸਪਤਾਲ,ਅੰਮ੍ਰਿਤਸਰ ਦੇ ਨੇੜਿਓਂ ਕਾਬੂ ਕਰ ਲਿਆ।

ਸੀ.ਪੀ. ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਹੈਰੋਇਨ ਦੀ ਕੁੱਲ ਅਨੁਮਾਨਿਤ ਕੀਮਤ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ। ਇਸ ਸਬੰਧੀ ਇੱਕ ਕੇਸ 272 ਮਿਤੀ 03.12.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਸਿਖਿਆ ਕ੍ਰਾਂਤੀ : ਦਸਵੀਂ ਦੇ ਨਤੀਜਿਆਂ ’ਚ ਕੁੜੀਆਂ ਨੇ ਮਾਰੀ ਬਾਜ਼ੀ

ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ