Monday, January 20, 2025
BREAKING NEWS

Doaba

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

December 05, 2024 08:22 PM
SehajTimes

ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ

ਅਬੋਹਰ : ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 119.16 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਸ਼ਹਿਰ ਦੇ 1.5 ਲੱਖ ਤੋਂ ਵੱਧ ਬਸ਼ਿੰਦਿਆਂ ਨੰਾ ਸਾਫ ਪਾਣੀ ਦੀ ਨਿਰੰਤਰ ਸਪਲਾਈ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 3.50 ਐਮ.ਜੀ.ਡੀ. ਦੀ ਸਮਰੱਥਾ ਵਾਲਾ ਆਟੋਮੈਟਿਕ ਜਲ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਨੇ ਅਬੋਹਰ ਵਾਸੀਆਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਸ਼ਹਿਰ ਦੇ ਨਾਗਰਿਕਾਂ ਨੂੰ ਮੁਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ 27.06 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਅਬੋਹਰ ਸ਼ਹਿਰ ਦੀ 100 ਫੀਸਦੀ ਵਸੋਂ ਦੀ ਪਾਣੀ ਦੀ ਜ਼ਰੂਰਤ ਪੂਰੀ ਕਰੇਗਾ। ਉਨ੍ਹਾਂ ਕਿਹਾ ਕਿ 92.10 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਜੈਕਟ 100 ਫੀਸਦੀ ਆਬਾਦੀ ਨੂੰ ਸਹੂਲਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਸਮੁੱਚੇ ਸਰਹੱਦੀ ਇਲਾਕੇ ਖਾਸ ਕਰਕੇ ਅਬੋਹਰ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਵਿੱਚ ਸਹਾਈ ਹੋਵੇਗਾ।

Have something to say? Post your comment

 

More in Doaba

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਬੰਗਲਾ ਦੇਸ਼ ਵਾਂਗ ਪੰਜਾਬ ਵਿੱਚ ਵੀ ਕੰਗਨਾ ਰਣੋਂਤ ਦੀ "ਐਮਰਜੰਸੀ" ਫਿਲਮ ਬੈਨ ਹੋਣੀ ਚਾਹੀਦੀ ਹੈ : ਕੁਲਵਿੰਦਰ ਸਿੰਘ ਜੰਡਾ 

ਢਾਹਾਂ ਕਲੇਰਾਂ ਹਸਪਤਾਲ ਵਿਚ ਨਿਊਰੋਸਰਜਨ ਡਾ. ਸੈਣੀ ਵਲੋਂ ਲੱਤ ਦੀ ਸ਼ਿਆਟਕਾ ਨਾੜ ਦੀ ਰਸੌਲੀ ਦਾ ਸਫਲ ਅਪਰੇਸ਼ਨ

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ’ਚ ਸਕੂਲਾਂ ਦੀ ਭੂਮਿਕਾ ਅਹਿੰਮ : ਡਿਪਟੀ ਕਮਿਸ਼ਨਰ, ਐਸ ਐਸ ਪੀ 

ਹਲਕਾ ਚੱਬੇਵਾਲ ਦੇ  ਵਿਧਾਇਕ ਡਾ. ਇਸ਼ਾਂਕ  ਕੁਮਾਰ ਨੇ ਸ਼ਾਲੀਮਾਰ ਬਾਗ ਦਿੱਲੀ ‘ਚ ਆਪ ਦੀ ਚੋਣ ਮੁਹਿੰਮ ਨੂੰ ਦਿੱਤਾ ਨਵਾਂ ਜੋਸ਼

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਭਗੌੜੇ ਹੋਣਾ ਬਾਦਲ ਦਲ ਲਈ ਘਾਤਕ ਸਿੱਧ ਹੋਵੇਗਾ : ਕੁਲਵਿੰਦਰ ਜੰਡਾ 

‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰ

ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤ

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ