Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

December 05, 2024 08:33 PM
SehajTimes

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । ਪੰਜਾਬ ਸਿਵਲ ਸਕੱਤਰੇਤ ਵਿਖੇ ਹੋਏ ਇਸ ਸਮਾਗਮ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ। ਸ੍ਰੀ ਮਹਿੰਦਰ ਭਗਤ ਨੇ ਹਥਿਆਰਬੰਦ ਸੈਨਾਵਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਲਈ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਈਏ ਅਤੇ ਸਾਰਥਕ ਤਰੀਕਿਆਂ ਨਾਲ ਉਨ੍ਹਾਂ ਪ੍ਰਤੀ ਆਪਣਾ ਸ਼ੁਕਰਾਨਾ ਪ੍ਰਗਟਾਈਏ ।”’’

ਇਸ ਮੌਕੇ ਨਾਗਰਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ, ਜੋ ਕਿ ਵਿਧਵਾਵਾਂ ਅਤੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਲਈ ਵਿੱਤੀ ਸਹਾਇਤਾ, ਗੈਰ-ਪੈਨਸ਼ਨਰਾਂ ਲਈ ਡਾਕਟਰੀ ਸਹਾਇਤਾ, ਅਨਾਥ ਬੱਚਿਆਂ ਲਈ ਗੁਜ਼ਾਰਾ ਭੱਤਾ ਅਤੇ ਉੱਚ ਸਿੱਖਿਆ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਇਹ ਫੰਡ ਅੰਤਮ ਅਰਦਾਸ ਅਤੇ ਭੋਗ ਸਮਾਗਮਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਲਈ ਫੌਰੀ ਰਾਹਤ ਪ੍ਰਦਾਨ ਕਰਦਾ ਹੈ। ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਤੋਂ ਇਲਾਵਾ ਬ੍ਰਿਗੇਡੀਅਰ ਬਲਜਿੰਦਰ ਵਿਰਕ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ, ਕਰਨਲ ਜਰਨੈਲ ਸਿੰਘ ਅਫ਼ਸਰ ਆਨ ਸਪੈਸ਼ਲ ਡਿਊਟੀ ਅਤੇ ਮਨਜੀਤ ਸਿੰਘ ਸੁਪਰਡੈਂਟ ਗ੍ਰੇਡ 2
ਸਮਾਗਮ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ