Wednesday, November 26, 2025

Chandigarh

ਭਾਜਪਾ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨਾ, ਕਿਸਾਨਾਂ ਦੀ ਲੁੱਟ : ਹਰਪਾਲ ਸਿੰਘ ਚੀਮਾ

May 18, 2021 07:31 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੇਂਦਰ ਵਿੱਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨ ਦੀ ਸਖ਼ਤ ਨਿਖ਼ੇਧੀ ਕਰਦਿਆਂ ਇਸ ਨੂੰ ਕਿਸਾਨਾਂ ਦੀ ਲੁੱਟ ਕਰਾਰ ਦਿੱਤਾ ਹੈ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਡੀ.ਏ.ਪੀ ਦੀ ਖਾਦ ਦੇ 50 ਕਿਲੋ ਵਜ਼ਨ ਦੇ ਇੱਕ ਥੈਲੇ ਦੀ ਕੀਮਤ ਵਿੱਚ 700 ਰੁਪਏ ਦਾ ਵਾਧਾ ਕਰਕੇ ਕਿਸਾਨੀਂ ਦਾ ਲੱਕ ਤੋੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿਸਾਨਾਂ ਨੂੰ ਡੀ.ਏ.ਪੀ ਖਾਦ ਦਾ ਜਿਹੜਾ ਥੈਲਾ ਪਹਿਲਾਂ 1200 ਰੁਪਏ ਵਿੱਚ ਮਿਲਦਾ ਸੀ, ਉਹ ਹੁਣ ਕਿਸਾਨਾਂ ਨੂੰ 1900 ਰੁਪਏ ਵਿੱਚ ਮਿਲ ਰਿਹਾ ਹੈ। 
ਚੀਮਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਜ ਹੋਈ ਹੈ, ਉਦੋਂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਅਤੇ ਕਿਸਾਨੀਂ ਵਿਰੁੱਧ ਫ਼ੈਸਲੇ ਲਾਗੂ ਕਰਨੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਅਤੇ ਖਾਦਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਖੇਤੀਬਾੜੀ ਦੇ ਸੰਦਾਂ ਅਤੇ ਕੀਟਨਾਸ਼ਕ ਦਵਾਈਆਂ ’ਤੇ ਵੀ ਭਾਰੀ ਟੈਕਸ ਲਾਏ ਗਏ ਹਨ, ਜਦੋਂ ਕਿ ਖੇਤੀਬਾੜੀ ਨੂੰ ਟੈਕਸਾਂ ਤੋਂ ਮੁਕਤ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। 
ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਅਦਾਰਿਆਂ ਦੀ ਕੱਠਪੁਤਲੀ ਬਣ ਕੇ ਕਿਸਾਨਾਂ ਵਿਰੋਧੀ ਫ਼ੈਸਲੇ ਕਰ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਵਾਂਝੇ ਕਰਨ ਲਈ ਕੇਂਦਰ ਸਰਕਾਰ ਨੇ ਤਿੰਨ ਨਵੇਂ ਕਾਲੇ ਕਾਨੂੰਨ ਲਾਗੂ ਕੀਤੇ ਹਨ। ਇਨਾਂ ਤਿੰਨੇ ਕਾਲੇ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਸਮੇਤ ਦੇਸ਼ ਦੇ ਸਮੂਹ ਲੋਕ ਕਰ ਰਹੇ ਹਨ, ਪਰ ਨਰਿੰਦਰ ਮੋਦੀ ਆਪਣੇ ਹਿਤੈਸ਼ੀ ਅੰਬਾਨੀਆਂ ਅਤੇ ਅਡਾਨੀਆਂ ਦੇ ਹਿੱਤ ਪੂਰਨ ਲਈ ਬਜਿੱਦ ਹੈ। ਇਸੇ ਲਈ ਮੋਦੀ ਸਰਕਾਰ ਹਰ ਦਿਨ ਕਿਸਾਨ ਅਤੇ ਕਿਸਾਨੀਂ ਵਿਰੁੱਧ ਹੁਕਮ ਜਾਰੀ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਬੇਰੁਜਗਾਰੀ ਅਤੇ ਮਹਿੰਗਾਈ ਨੇ ਕਿਸਾਨਾਂ ਸਮੇਤ ਹਰ ਵਰਗ ਦੇ ਜੀਵਨ ’ਤੇ ਬੁਰਾ ਪ੍ਰਭਾਵ ਪਾਇਆ ਹੈ। ਖੇਤੀਬਾੜੀ ਨਾਲ ਜੁੜੇ ਸਾਧਨਾਂ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਛੂਹ ਰਹੀਆਂ ਹਨ ਅਤੇ ਹੁਣ ਨੇ ਡੀ.ਏ.ਪੀ ਖਾਦ ਦੀ ਕੀਮਤ ਵਿੱਚ 58 ਫ਼ੀਸਦੀ ਵਾਧਾ ਕਰਕੇ ਮੋਦੀ ਸਰਕਾਰ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਜੇਬਾਂ ’ਤੇ ਅਰਬਾਂ ਰੁਪਏ ਦਾ ਡਾਕਾ ਮਾਰਿਆ ਹੈ।     

Have something to say? Post your comment

 

More in Chandigarh

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ