Thursday, January 15, 2026
BREAKING NEWS

Chandigarh

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

December 05, 2024 08:48 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਸਰਬ ਸਾਂਝੀਵਾਲਤਾ, ਬਹਾਦਰੀ, ਹੱਕ-ਸੱਚ ਲਈ ਆਵਾਜ਼ ਉਠਾਉਣ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਸੱਚੀ ਭਾਵਨਾ ਨਾਲ ਚੱਲੀਏ ਅਤੇ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ। ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ