Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ  ਦਸਮੇਸ਼ ਕ੍ਰਿਕਟ ਕੱਪ ਕਰਵਾਇਆ ਗਿਆ 

December 06, 2024 12:03 PM
SehajTimes

ਜੀਰਕਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ ਜ਼ੀਰਕਪੁਰ ਵਿਖੇ ਇੰਜੀ. ਸੁਖਮਿੰਦਰ ਸਿੰਘ (ਵਿੱਦਿਆ ਸਕੱਤਰ ) ਦੇ ਦਿਸ਼ਾ -ਨਿਰਦੇਸ਼ਾਂ ਹੇਠ, ਡਾ. ਕਰਮਬੀਰ ਸਿੰਘ (ਪ੍ਰਿੰਸੀਪਲ ) ਦੀ ਅਗਵਾਈ ਹੇਠ,ਪ੍ਰੋ. ਰਵਿਤਾ ਸੈਣੀ( ਮੁਖੀ, ਸਰੀਰਕ ਸਿੱਖਿਆ ਵਿਭਾਗ ) ਦੀ ਦੇਖ-ਰੇਖ ਅਧੀਨ ਅਤੇ ਸ੍ਰੀ ਸੰਦੀਪ ਭੱਟਾਚਾਰੀਆ ( ਕੋਚ, ਦਸਮੇਸ਼ ਕ੍ਰਿਕਟ ਅਕੈਡਮੀ ) ਦੇ ਸਹਿਯੋਗ ਨਾਲ ਦਸਮੇਸ਼ ਕ੍ਰਿਕਟ ਕੱਪ 2024 ਸੀਜ਼ਨ 3 ਕਰਵਾਇਆ ਗਿਆ ਜਿਸ ਵਿਚ 10 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਸ੍ਰੀ ਸੰਦੀਪ ਭੱਟਾਚਾਰੀਆ ਨੇ ਦੱਸਿਆ ਕਿ ਫ਼ਾਈਨਲ ਮੈਚ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਅਤੇ ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਵਿਚਕਾਰ ਹੋਇਆ ਜਿਸ ਵਿਚ ਦਸਮੇਸ਼ ਖਾਲਸਾ ਕਾਲਜ ਜੇਤੂ ਰਿਹਾ | ਮੈਨ ਆਫ਼ ਦੀ ਮੈਚ ਸ਼੍ਰੋਨਿਤ ਚੌਧਰੀ ਨੂੰ ਐਲਾਨਿਆ ਗਿਆ | ਮੈਨ ਆਫ਼ ਸੀਰੀਜ਼ ਅਤੇ ਬੈਸਟ ਬੈਟਸਮੈਨ ਵੀ ਦਸਮੇਸ਼ ਖਾਲਸਾ ਕਾਲਜ ਦੇ 10+1 ਦੇ ਵਿਦਿਆਰਥੀ ਸ਼੍ਰੋਨਿਤ ਨੂੰ ਚੁਣਿਆ ਗਿਆ | ਬੈਸਟ ਬੋਲਰ ਦਿੱਕਸ਼ਾਂਤ ਇੰਟਰਨੈਸ਼ਨਲ ਸਕੂਲ ਦੇ ਆਰਵ ਰੋਹਿਲਾ ਨੂੰ ਐਲਾਨਿਆ ਗਿਆ | ਬੈਸਟ ਵਿਕੇਟ ਕੀਪਰ ਦਸਮੇਸ਼ ਖਾਲਸਾ ਕਾਲਜ ਦੇ ਤੇਜਸ ਚਾਵਲਾ ਨੂੰ ਅਤੇ ਫੀਲਡਰ ਮਿਯੰਕ ਸ਼ਰਮਾ ਨੂੰ ਚੁਣਿਆ ਗਿਆ | ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ  5100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 3100 ਰੁਪਏ ਨਕਦ ਇਨਾਮ ਦਿੱਤਾ ਗਿਆ | ਮੈਨ ਆਫ਼ ਸੀਰੀਜ਼, ਬੈਸਟ ਬੈਟਸਮੈਨ ਅਤੇ ਬੈਸਟ ਬੋਲਰ ਹਰ ਇੱਕ ਨੂੰ 1100 ਰੁਪਏ ਨਕਦ ਇਨਾਮ ਦਿੱਤਾ ਗਿਆ | ਡਾ. ਕਰਮਬੀਰ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸ੍ਰੀ ਸੰਦੀਪ ਭੱਟਾਚਾਰੀਆ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜਿਸ ਸਦਕਾ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਦੀ ਟੀਮ ਲਗਾਤਾਰ ਜਿੱਤ ਦੀਆਂ ਬੁਲੰਦੀਆਂ ਛੂਹ ਰਹੀ ਹੈ | 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ