Thursday, May 29, 2025
BREAKING NEWS
ਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

Malwa

ਸਿੱਖਿਆ ਮੰਤਰੀ ਦਾ ਪਿੱਟ ਸਿਆਪਾ ਕਰਨ ਲਈ ਅਧਿਆਪਕ ਗੰਭੀਰਪੁਰ ਰਵਾਨਾ 

December 06, 2024 03:11 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਨੀਤੀਆਂ ਦੇ ਖਿਲਾਫ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਨੇੜੇ ਆਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਸ਼ੁੱਕਰਵਾਰ ਨੂੰ ਸੁਨਾਮ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦਾ ਜਥਾ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਦੀ ਅਗਵਾਈ ਹੇਠ ਰਵਾਨਾ ਹੋਇਆ। ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ, ਦੇਵੀ ਦਿਆਲ, ਮਨਦੀਪ ਸਿੰਘ, ਰਾਜ ਸਿੰਘ ਸੇਰੋਂ, ਗੁਰਭੇਜ ਸਿੰਘ ਸ਼ਾਹਪੁਰ, ਸੁਰਿੰਦਰਪਾਲ ਮਿੱਤਲ, ਅਵਤਾਰ ਸਿੰਘ ਹਰੀਕਾ, ਸੰਜੀਵ ਜਿੰਦਲ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਗੰਢੂਆਂ, ਸੱਤਪਾਲ ਸਿੰਘ, ਲਵਨੀਸ਼ ਰਾਏ, ਭੀਮ ਸੈਨ ਅਤੇ ਗੁਰਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਧਿਆਪਕਾਂ ਸਮੇਤ ਹੋਰਨਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ ਜਦਕਿ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੇ ਸਰਕਾਰ ਵਿਰੋਧੀ ਧਰਨਿਆਂ ਵਿੱਚ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਾਰੀਆਂ ਮੰਗਾਂ ਪਹਿਲ ਦੇ ਅਧਾਰ ਤੇ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਲਗਾਤਾਰ ਲਾਰੇ ਲਾ ਰਹੇ ਹਨ ਜਿਸ ਕਾਰਨ ਅਧਿਆਪਕਾਂ ਵਿੱਚ ਸਰਕਾਰ ਖ਼ਿਲਾਫ਼ ਨਾਰਾਜ਼ਗੀ ਪਾਈ ਜਾ ਰਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਤੇ ਰੈਗੂਲਰ ਕਰਨ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਵੇ। ਉਨ੍ਹਾਂ ਆਖਿਆ ਕਿ ਮੁਲਾਜ਼ਮ ਵਰਗ ਸਰਕਾਰ ਦੀਆਂ ਵਾਅਦਾ ਖਿਲਾਫੀ ਨੀਤੀਆਂ ਨੂੰ ਸਮਝ ਚੁੱਕਾ ਹੈ ਭਵਿੱਖ ਵਿੱਚ ਮੁਲਾਜ਼ਮ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ।

Have something to say? Post your comment

 

More in Malwa

ਪੰਚਕੁਲਾ 'ਚ ਇੱਕੋ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਵਰਗੇ ਮਾਮਲੇ ਦੇਸ਼ ਨੂੰ ਵਿਕਸਿਤ ਦੇਸ਼ਾਂ ਵਿੱਚ ਸ਼ਾਮਿਲ ਕੀਤੇ ਜਾਣ ਤੇ ਲੱਗੇ ਸਵਾਲੀਆ ਚਿੰਨ : ਪ੍ਰੋ. ਬਡੂੰਗਰ 

ਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ 

ਮਾਰਕਿਟ ਕਮੇਟੀ ਕਰਮਚਾਰੀ ਯੂਨੀਅਨ ਦੇ ਜਸ਼ਨਦੀਪ ਜਿਲ੍ਹਾ ਪ੍ਰਧਾਨ ਬਣੇ 

ਕਾਂਸਟੇਬਲ ਅਮਨਦੀਪ ਕੌਰ ਨੂੰ ਪੱਥਰੀ ਦੇ ਦਰਦ ਕਰਕੇ ਲਿਆਂਦਾ ਹਸਪਤਾਲ

ਭਰਤੀ ਕਮੇਟੀ ਦੀਆਂ ਕਾਪੀਆਂ ਭਰਕੇ ਅਮਨਬੀਰ ਚੈਰੀ ਨੂੰ ਸੌਂਪੀਆਂ 

ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ ’ਚ ਮਿਲ ਰਿਹਾ ਭਰਵਾਂ ਹੁੰਗਾਰਾ

10 ਜੂਨ ਤੱਕ ਭੇਜੀਆਂ ਜਾਣ ਪਦਮਾਂ ਅਵਾਰਡਜ਼ 2026 ਲਈ ਸਿਫਾਰਸ਼ਾ

ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ  ਹਦਾਇਤ : ਨਵਰੀਤ ਕੌਰ ਸੇਖੋਂ

ਲੋਕਾਂ ਵੱਲੋਂ ਨਸ਼ਿਆਂ ਵਿਰੁੱਧ ਲੜਨ ਦਾ ਅਹਿਦ 

ਉਸਾਰੀ ਕਿਰਤੀਆਂ ਨੂੰ  1.29 ਕਰੋੜ ਰੁਪਏ ਦੀ ਰਕਮ ਖਾਤਿਆਂ ‘ ਚ ਜਮ੍ਹਾਂ ਕਰਨ ਦੀ ਕੀਤੀ ਸਿਫਾਰਿਸ਼ : ਡਿਪਟੀ ਕਮਿਸ਼ਨਰ