Sunday, November 02, 2025

Education

ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ

December 07, 2024 11:41 AM
SehajTimes
ਪਾਇਲ : ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾ ਚਰਨਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਗਵਾਇਆ ਗਿਆ ਜਿਸ ਨੂੰ ਰਵਾਨਗੀ ਦੀ ਹਰੀ ਝੰਡੀ ਸਰਪੰਚ ਕਰਮਜੀਤ ਸਿੰਘ ਤੂਰ ਨੇ ਦਿੱਤੀ। ਮੈਡਮ ਚਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਇਹ ਇੱਕ ਰੋਜ਼ਾ ਵਿੱਦਿਅਕ ਟੂਰ ਰਾਹੀ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਰਾਸਤ ਏ ਖਾਲਸਾ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਦੇ ਦਰਸ਼ਨ ਕਰਵਾਏ ਗਏ। ਰਵਾਨਗੀ ਸਮੇਂ ਗੱਲਬਾਤ ਕਰਦਿਆਂ  ਸਰਪੰਚ ਕਰਮਜੀਤ ਸਿੰਘ ਤੂਰ ਨੇ ਆਖਿਆ ਕਿ ਵਿਦਿਆ ਸਿਰਫ ਕਿਤਾਬਾਂ ਤੱਕ ਹੀ ਸੀਮਤ ਨਹੀਂ ਹੁੰਦੀ ਅਤੇ ਇਸ ਦੇ ਪ੍ਰਸਾਰ ਲਈ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਦਾ ਹੋਣਾ ਅਤੀ ਜਰੂਰੀ ਹੈ ਕਿਉਂਕਿ ਇਹਨਾਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਪ੍ਰੈਕਟੀਕਲਲੀ ਸਿੱਖਿਆ ਪ੍ਰਾਪਤ ਕਰਦੇ ਹਨ ਜੋ ਕਿ ਉਹ ਸਾਰੀ ਉਮਰ ਨਹੀਂ ਭੁੱਲਦੇ। ਉਹਨਾਂ ਆਖਿਆ ਕਿ ਇਹ ਸਕੂਲ ਸਟਾਫ਼ ਦਾ ਬਹੁਤ ਹੀ ਸ਼ਲਾਂਘਾ ਯੋਗ ਕਦਮ ਹੈ ਅਤੇ ਉਹਨਾਂ ਆਪਣੇ ਵੱਲੋਂ ਸਕੂਲ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਸਹਿਯੋਗ ਲਈ ਬਚਨਵੱਧਤਾ ਪ੍ਰਗਟਾਈ। ਇਸ ਮੌਕੇ ਪੰਚ ਜਪਿੰਦਰ ਸਿੰਘ,ਜਗੀਰਦਾਰ ਜੱਗਾ ਸਿੰਘ, ਜਿੰਮ ਪ੍ਰਬੰਧਕ ਜਬਰਜੰਗ ਸਿੰਘ, ਜਸਵੀਰ ਸਿੰਘ ਜੱਸੀ, ਮੈਡਮ ਚਰਨਜੀਤ ਕੌਰ , ਮੈਡਮ ਅਮਨਦੀਪ ਕੌਰ, ਮੈਡਮ ਜਸਕਿਰਨਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
 
 
 

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ