Wednesday, September 17, 2025

Malwa

ਸੁਨਾਮ ਵਿਖੇ ਅਮਨ ਅਰੋੜਾ ਨੇ ਕੀਤਾ ਬਿਜਲੀ ਗਰਿੱਡ ਦਾ ਉਦਘਾਟਨ 

December 09, 2024 04:02 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਨਵੇਂ ਬਣੇ ਬਿਜਲੀ ਗਰਿੱਡ ਦਾ ਉਦਘਾਟਨ ਕੀਤਾ। ਕਰੀਬ ਸਾਢੇ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਗਰਿੱਡ ਤੋਂ ਬਕਾਇਦਾ ਬਿਜਲੀ ਦੀ ਸਪਲਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਸੁਨਾਮ ਸ਼ਹਿਰ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਨਿੰਦਰ ਸਿੰਘ ਲਖਮੀਰਵਾਲਾ, ਮਨਪ੍ਰੀਤ ਬਾਂਸਲ, ਮਨੀ ਸਰਾਓ, ਗੁਰਚਰਨ ਸਿੰਘ ਸਰਪੰਚ, ਸਿਕੰਦਰ ਸਿੰਘ ਸਰਪੰਚ, ਐਮ ਸੀ ਗੁਰਤੇਗ ਸਿੰਘ ਨਿੱਕਾ, ਸੁਨੀਲ ਕੁਮਾਰ ਬਲਜੀਤ ਸਿੰਘ ਬਿਸ਼ਨਪੁਰਾ, ਚਮਕੌਰ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਗੁਰਪ੍ਰੀਤ ਸਿੰਘ ਬਿਗੜਵਾਲ, ਸੁਭਾਸ਼ ਤਨੇਜਾ, ਹਰਵਿੰਦਰ ਸਿੰਘ ਨਾਮਧਾਰੀ, ਤਰਸੇਮ ਚੌਧਰੀ, ਯਾਦਵਿੰਦਰ ਸਿੰਘ ਰਾਜਾ ਪ੍ਰਧਾਨ, ਲਾਭ ਸਿੰਘ ਨੀਲੋਵਾਲ, ਨਿਰਮਲਾ ਦੇਵੀ, ਘਨਈਆ ਲਾਲ, ਸੋਨੂੰ ਵਰਮਾ ਵੀ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ