Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਸਕੱਤਰ ਨੇ ਪੀ.ਆਈ.ਡੀ.ਬੀ. ਰਾਹੀਂ ਅਮਲ ਅਧੀਨ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

May 18, 2021 08:57 PM
SehajTimes

ਚੰਡੀਗੜ : ਸੂਬੇ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸੈਰ -ਸਪਾਟਾ ਖੇਤਰ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ  ਨੇ ਮੰਗਲਵਾਰ ਨੂੰ ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਵਿੱਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤੀਜੇ ਪੜਾਅ ਅਤੇ ਰਣਜੀਤ ਸਾਗਰ ਡੈਮ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਵਾਲੇ ਪ੍ਰਾਜੈਕਟ ਸ਼ਾਮਲ ਹਨ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ 156ਵੀਂ ਕਾਰਜਕਾਰੀ ਕਮੇਟੀ  ਦੀ ਮੀਟਿੰਗ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਵਾਲੇ ਯੂ.ਆਈ.ਆਈ.ਪੀ. ਦੇ ਤੀਜੇ ਪੜਾਅ ਨੂੰ ਪ੍ਰਵਾਨਗੀ ਤੋਂ ਬਾਅਦ ਇਸ ਯੋਜਨਾ ਤਹਿਤ ਕੁੱਲ ਖਰਚਾ 1,915.71 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

 ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਉਦੇਸ਼ ਸੂਬੇ ਦੀਆਂ ਸਾਰੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਹੈ।

ਮੁੱਖ ਸਕੱਤਰ ਨੇ ਐਲਾਨ ਕੀਤਾ ਕਿ ਕਮੇਟੀ ਨੇ ਪੀ.ਆਈ.ਡੀ.ਬੀ. ਨੂੰ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ 250 ਕਰੋੜ ਰੁਪਏ ਦੇ ਵਾਧੂ ਫੰਡਾਂ ਨਾਲ ਇੱਕ ਵਿਸ਼ੇਸ਼ ਕੰਪੋਨੈਂਟ ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਝੀਲ ਦੇ ਵਿਕਾਸ ਸੰਬੰਧੀ ਲੰਬਿਤ ਪਏ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਝੀਲ ਨੂੰ ਪੀ.ਪੀ.ਪੀ ਮੋਡ ਰਾਹੀਂ 450 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਾਜੈਕਟ ਸਥਾਨਕ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਦੋਵਾਂ ਰੂਪਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਕਮੇਟੀ ਨੇ ਪੀਆਈਡੀਬੀ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਾਜੈਕਟ ਦੀ ਬੋਲੀ ਲਗਾਉਣ ਸਬੰਧੀ ਪ੍ਰਕਿਰਿਆ ਸੁਰੂ ਕਰਨ ਦੇ ਵੀ ਹੁਕਮ ਦਿੱਤੇ।

ਸੂਬੇ ਵਿੱਚ ਸੜਕੀ ਸੰਪਰਕ ਨੂੰ ਵਧਾਉਣ ਲਈ ਤਿੰਨ ਸੜਕੀ ਪ੍ਰਾਜੈਕਟ : ਜਲੰਧਰ ਵਿਖੇ ਟਾਂਡਾ ਰੇਲਵੇ ਕਰਾਸਿੰਗ ‘ਤੇ ਰੇਲਵੇ ਅੰਡਰ ਬਿ੍ਰਜ (ਆਰ.ਯੂ.ਬੀ) ਅਤੇ 53.23 ਕਰੋੜ ਰੁਪਏ ਦੀ ਲਾਗਤ ਵਾਲੇ ਲੰਬਾ ਪਿੰਡ-ਜੰਡੂ ਸਿੰਘਾ ਰੋਡ ਨੂੰ 4-ਲੇਨ ਬਣਾਉਣ  ਵਾਲੇ ਪ੍ਰਾਜੈਕਟ ਚਲਾਏ ਜਾ ਰਹੇ ਹਨ।

ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ  ਲੋਕ ਨਿਰਮਾਣ ਵਿਭਾਗ ਦੀ ਪੁਰਾਣੀ ਇਮਾਰਤ ਨੂੰ ਵਿਰਾਸਤੀ ਹੋਟਲ ਵਜੋਂ ਵਿਕਸਤ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਅਤੇ ਪੀ.ਆਈ.ਡੀ.ਬੀ. ਨੂੰ ਇਸ ਪ੍ਰਾਜੈਕਟ ਬਾਰੇ ਛੇਤੀ ਤੋਂ ਛੇਤੀ ਕਾਰਵਾਈ ਆਰੰਭਣ ਦੇ ਨਿਰਦੇਸ਼ ਦਿੱਤੇ।    

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ