Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

December 09, 2024 05:31 PM
SehajTimes

ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

ਕਿਹਾ, ਸੂਬਾ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਵਨ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇੱਥੇ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਭਾਰੀ ਤਦਾਦ ਵਿੱਚ ਲੋਕ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ 'ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ 'ਤੇ ਨਤਮਸਤਕ ਹੁੰਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਨੂੰ ਪੂਰਨ ਰੂਪ 'ਚ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਾਵਨ ਅਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਹਾਰਕ ਤੰਤਰ ਉਲੀਕਿਆ ਜਾਣਾ ਚਾਹੀਦਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ