Wednesday, December 17, 2025

Chandigarh

ਸੱਚਖੰਡ ਵਾਸੀ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ 8ਵੀਂ ਬਰਸੀ ਗੁ: ਝਿੜੀ ਸਾਹਿਬ ਵਿਖੇ ਮਨਾਈ

December 10, 2024 02:33 PM
SehajTimes
ਮੋਹਾਲੀ : ਇਲਾਕੇ ਦੀ ਮਹਾਨ ਸ਼ਖ਼ਸੀਅਤ ਭਗਤ ਆਸਾ ਰਾਮ ਜੀ ਵੈਦਵਾਨ ਸੁਹਾਣੇ ਵਾਲਿਆਂ ਤੀਸਰੀ ਪੀੜ੍ਹੀ ਦੇ ਵਾਰਸ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਕੁੰਭੜਾਂ (ਦਲ ਪੰਥ ਬੁੱਢਾ ਦਲ) ਵਾਲਿਆਂ ਦੀ 8ਵੀਂ ਸਲਾਨਾ ਬਰਸੀ ਅਸਥਾਨ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਸਿਕੰਦਰ ਸਿੰਘ ਜ਼ਿਲ੍ਹਾ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਝਿੱੜੀ ਸਾਹਿਬ ਸੈਕਟਰ 69 ਮੋਹਾਲੀ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਜਿੱਥੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦੀ ਯਾਦ ਵਿੱਚ ਆਰੰਭ ਕੀਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉੱਥੇ ਜਥੇਦਾਰ ਬਾਬਾ ਪੋਨਾ ਸਿੰਘ ਜੀ ਬੁੱਢਾ ਦਲ ਦੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਏ ਗਏ ਜਿਸ ਵਿਚ 47 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿਚ ਜਿੱਥੇ ਬੁੱਢਾ ਦਲ ਦੇ ਹੈਡ ਗ੍ਰੰਥੀ ਗਿਆਨੀ ਸੁਰਿੰਦਰ ਸਿੰਘ ਜੀ ਰਕਬਾ, ਬੀਬੀ ਕੁਲਦੀਪ ਕੌਰ ਜਥਾ ਸੁਖਮਨੀ ਸਾਹਿਬ ਜੀ, ਸੰਤ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਭਗਤ ਧੰਨਾ ਜੀ ਚੰਡੀਗੜ੍ਹ, ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲਿਆਂ ਵਲੋਂ ਬਾਬਾ ਅਮਰਾਓ ਸਿੰਘ ਜੀ, ਜਥੇਦਾਰ ਬਾਬਾ ਕੁਲਦੀਪ ਸਿੰਘ ਸੁਹਾਣੇ ਵਾਲੇ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਹਾਜ਼ਰੀ ਭਰੀ ਉੱਥੇ ਸਮਾਗਮ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ਼੍ਰੋਮਣੀ ਸੰਤ ਖ਼ਾਲਸਾ ਦਲ ਦੇ ਜਥੇਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਭਗਤ ਆਸਾ ਰਾਮ ਜੀ ਵੈਦਵਾਨ ਦੀ ਕਠਿਨ ਘਾਲਣਾ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦੇ ਜੀਵਨ ਪ੍ਰਥਾਏ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਇਕੱਤਰ ਹੋਈਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਉਪਦੇਸ਼ ਦਿੱਤਾ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਉਪਰੰਤ ਸਿੰਘ ਸਾਹਿਬ ਜਥੇਦਾਰ ਬਾਬਾ ਸਿਕੰਦਰ ਸਿੰਘ ਵਲੋਂ ਜਿੱਥੇ ਸਮਾਗਮ ਵਿਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਉੱਥੇ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਰਸੀ ਸਮਾਗਮ ਵਿਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਗਿਆਨੀ ਸ਼ਮੀਰ ਸਿੰਘ ਤੇ ਗਿਆਨੀ ਜਸਵੀਰ ਸਿੰਘ ਵਲੋਂ ਕੀਤਾ ਗਿਆ।ਇਸ ਮੌਕੇ ਤੇ ਬਾਬਾ ਮਨਜੀਤ ਸਿੰਘ, ਜਥੇਦਾਰ ਬਾਬਾ ਪ੍ਰਗਟ ਸਿੰਘ ਫਿਰੋਜ਼ਪੁਰ, ਗਿਆਨੀ ਇੰਦਰਜੀਤ ਸਿੰਘ ਲੱਖੀ ਜੰਗਲ ਬੁੱਢਾ ਦਲ, ਭਾਈ ਜਗਜੀਵਨ ਸਿੰਘ ਮੁੰਡੀ ਚਣਕੋਈਆਂ, ਜਥੇਦਾਰ ਬਾਬਾ ਜੱਸਾ ਸਿੰਘ ਸਾਉਣੀ ਬਾਬਾ ਸੁੰਦਰ ਸਿੰਘ ਜੀ ਸੋਹਣਾ, ਜਥੇਦਾਰ ਬਾਬਾ ਕਰਮ ਸਿੰਘ ਜੰਡ ਸਾਹਿਬ ਸੋਹਣਾ, ਭਗਤ ਆਸਾ ਰਾਮ ਜੀ ਵੈਦਵਾਨ ਪ੍ਰਬੰਧਕ ਕਮੇਟੀ, ਬਾਬਾ ਸੰਤ ਸਿੰਘ ਸੋਹਣਾ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਦੇ ਜਥੇਦਾਰਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
 
 
 
 

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ