Wednesday, September 17, 2025

Malwa

 ਸ਼ੰਭੂ ਬਾਰਡਰ ਵਾਲੇ ਕਿਸਾਨਾਂ ਤੇ ਜ਼ਬਰ ਖਿਲਾਫ ਭਾਕਿਯੂ ਏਕਤਾ ਡਕੌਂਦਾ ਨੇ ਫੂਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਪੁਤਲੇ

December 10, 2024 03:19 PM
SehajTimes
ਰਾਮਪੁਰਾ ਫੂਲ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਮੋਰਚਾ ਲਾਈ ਬੈਠੇ ਅਤੇ ਹੁਣ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਖਿਲਾਫ ਅੱਜ ਦਰਜਨਾਂ ਥਾਵਾਂ ਤੇ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਵਿਰੋਧ ਪ੍ਰਗਟ ਕੀਤਾ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ਉਹਨਾਂ ਨੂੰ ਕਿਸ ਕਾਨੂੰਨ ਤਹਿਤ ਰੋਕ ਰਹੀ ਹੈ ਨਿਹੱਥੇ ਕਿਸਾਨਾਂ ਤੇ ਅੱਥਰੂ ਗੈਸ, ਲਾਠੀਚਾਰਜ ਅਤੇ ਅੱਖਾਂ ਵਿੱਚ ਮਿਰਚਾਂ ਦੀ ਸਪਰੇਅ ਮਾਰ ਕੇ ਕਿਸਾਨਾਂ ਨੂੰ ਆਪਣੀ ਰਾਜਧਾਨੀ ਜਾਣ ਤੋਂ ਰੋਕਣਾ ਨੰਗੀ ਚਿੱਟੀ ਡਿਕਟੇਟਰਸ਼ਿਪ ਹੈ।
 ਆਗੂਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜ਼ੁਲਮ ਦੀ ਸਖਤ ਨਿਖੇਧੀ ਕਰਦੀ ਹੈ। ਜਥੇਬੰਦੀ ਵਲੋਂ ਦੱਸਿਆ ਗਿਆ ਹੈ ਕਿ ਇਸ ਜ਼ੁਲਮ ਦੇ ਖਿਲਾਫ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਅੱਜ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਮੋਗਾ, ਲੁਧਿਆਣਾ, ਮਲੇਰਕੋਟਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਕਪੂਰਥਲਾ ਜਿਲਿਆਂ ਵਿੱਚ ਦਰਜਨਾਂ ਥਾਵਾਂ ਤੇ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਵਿਰੋਧ ਦਰਜ ਕਰਵਾਇਆ ਗਿਆ। ਸੂਬਾ ਆਗੂ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਇਹਨਾਂ ਪ੍ਰਦਰਸ਼ਨਾਂ ਦੀ ਅਗਵਾਈ ਕੁਲਵੰਤ ਸਿੰਘ ਕਿਸ਼ਨਗੜ, ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਲਾਧੂਕਾ, ਮੱਖਣ ਸਿੰਘ ਭੈਣੀ ਬਾਘਾ, ਜਗਤਾਰ ਸਿੰਘ ਦੇਹੜਕਾ, ਇੰਦਰਜੀਤ ਸਿੰਘ ਧਾਲੀਵਾਲ, ਜਗੀਰ ਸਿੰਘ ਫਿਰੋਜ਼ਪੁਰ, ਜਸਕਰਨ ਸਿੰਘ ਮੋਰਾਂਵਾਲੀ, ਕੁਲਵੰਤ ਸਿੰਘ ਮਾਨ, ਗੁਰਨਾਮ ਸਿੰਘ ਮਹਿਰਾਜ, ਹਰਮੀਤ ਸਿੰਘ ਫਾਜ਼ਿਲਕਾ, ਜਗਤਾਰ ਸਿੰਘ ਦੁੱਗਾਂ, ਲਖਵੀਰ ਸਿੰਘ ਅਕਲੀਆ, ਗੁਰਦੀਪ ਸਿੰਘ ਖੁੱਡੀਆਂ, ਸੁਖਚੈਨ ਸਿੰਘ ਰਾਜੂ, ਹਰਵਿੰਦਰ ਸਿੰਘ ਕੋਟਲੀ, ਬੂਟਾ ਖਾਨ ਮਲੇਰ ਕੋਟਲਾ, ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਗੁਲਜਾਰ ਸਿੰਘ ਕਬਰਵੱਛਾ ਤੋ ਇਲਾਵਾ ਜ਼ਿਲਾ ਬਲਾਕ ਅਤੇ ਪਿੰਡ ਪੱਧਰ ਦੇ ਆਗੂਆਂ ਨੇ ਕੀਤੀ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਵੀ ਕਿਸਾਨਾਂ ਨੇ ਪਰਾਲੀ ਫੂਕਣ ਤੋਂ ਬਿਨਾਂ ਸੁਪਰ ਸੀਡਰ ਨਾਲ ਬਿਜਾਈ ਕੀਤੀ ਹੈ ਉੱਥੇ ਹੀ ਕਣਕ ਤੇ ਸੁੰਡੀ ਦਾ ਹਮਲਾ ਹੋਇਆ ਹੈ ਅਤੇ ਅਨੇਕਾਂ ਥਾਵਾਂ ਤੇ ਕਿਸਾਨਾਂ ਨੂੰ ਕਣਕ ਵਾਹੁਣੀ ਪਈ ਹੈ। ਇਸ ਦਾ ਮੁਆਵਜ਼ਾ ਪੰਜਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ। ਉਹਨਾਂ ਦੀ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੇ ਰੇਟ ਵਿੱਚ ਲੱਗੀ ਕਾਟ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਦਰਜ ਕੀਤੇ ਕੇਸਾਂ ਦੇ ਖਿਲਾਫ ਅਤੇ ਸੁੰਡੀ ਨਾਲ ਬਰਬਾਦ ਹੋਈ ਕਣਕ ਦਾ ਮੁਆਵਜ਼ਾ ਲੈਣ ਲਈ ਵੀ ਸੰਘਰਸ਼ ਦਾ ਪ੍ਰੋਗਰਾਮ ਦੇਵੇਗੀ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ