Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀਆਂ ਮੰਡੀਆਂ ਵਿੱਚੋਂ 173.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

December 10, 2024 03:25 PM
SehajTimes

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਕਰਨ ਦੀ ਕੀਤੀ ਸ਼ਲਾਘਾ

ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਊਣੀ ਸੀਜਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਵਪਾਰੀਆਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਨਾਲੋਂ – ਨਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਵਪਾਰੀਆਂ ਵੱਲੋਂ 173.53 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ।

                ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 71,28,472 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,47,397 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 44,12,245 ਮੀਟ੍ਰਿਕ ਟਨ, ਪਨਸਪ ਵੱਲੋਂ 36,59,472 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 19,64,134 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 41,216 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਭ ਤੋਂ ਵਧ ਲੁਧਿਆਣਾ ਵਿੱਚ 16,49,151 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਏ, ਜਿਸ ਤੋਂ ਬਾਅਦ ਦੂਜੇ ਨੰਬਰ ਤੇ ਬਠਿੰਡਾ ਵਿੱਚ 13,61,468 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 13,34,613 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਹੋਈ ਹੈ।  

ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਖ਼ਰੀਦ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸੀ, ਜਿਸਦੇ ਤਹਿਤ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਅਤੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸਥਾਪਨਾ ਵੀ ਕੀਤੀ ਗਈ ਸੀ, ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਚੈਕਿੰਗ ਵੀ ਕੀਤੀ ਗਈ। ਮੰਡੀਆਂ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਝੋਨੇ ਦੇ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ