Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੱਲੇਵਾਲ ਨੂੰ ਕੁੱਝ ਹੋਇਆ ਤਾਂ ਸਰਕਾਰਾਂ ਨੂੰ ਕਰਨਾ ਪਵੇਗਾ ਰੋਹ ਦਾ ਸਾਹਮਣਾ : ਚੱਠਾ

December 10, 2024 03:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ਤੇ 13 ਮਹੀਨੇ ਚੱਲੇ ਅੰਦੋਲਨ ਦੌਰਾਨ ਮੰਨੀਆ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਅਤੇ ਕਿਸਾਨ ਮਜ਼ਦੂਰ ਮੋਰਚਾ 13 ਫਰਵਰੀ ਤੋਂ ਖਨੌਰੀ ਤੇ ਸ਼ੰਭੂ ਬਾਰਡਰ ਤੇ ਡਟਿਆ ਹੋਇਆ ਹੈ ਲੇਕਿਨ ਕੇਂਦਰ ਸਰਕਾਰ ਗੱਲਬਾਤ ਰਾਹੀਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਤੇ ਦਬਾਅ ਬਣਾ ਕੇ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਹੋਏ ਹਨ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਲਈ ਮਰਨ ਵਰਤ ਤੇ ਬੈਠਣ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਅਖੌਤੀ ਕਿਸਾਨ ਹਿਤੈਸ਼ੀ ਕਹਾਉਂਦੀ ਪੰਜਾਬ ਸਰਕਾਰ ਰਾਹੀਂ ਡੱਲੇਵਾਲ ਨੂੰ ਮਰਨ ਵਰਤ ਤੋਂ ਬੈਠਣ ਤੋਂ ਪਹਿਲਾਂ ਹੀ 25 ਨਵੰਬਰ ਦੀ ਰਾਤ ਦੇ ਸਮੇਂ ਟਰਾਲੀ ਦੇ ਦਰਵਾਜ਼ੇ ਤੋੜ ਕੇ ਗ੍ਰਿਫਤਾਰ ਕਰਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਉਨ੍ਹਾਂ ਪੁਲਿਸ ਦੀ ਹਿਰਾਸਤ ਦੇ ਵਿੱਚ ਹੀ ਆਪਣਾ ਮਰਨ ਵਰਤ ਦਿੱਤੇ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ 14 ਦਿਨ ਹੋ ਚੁੱਕੇ ਹਨ ਉਨਾਂ ਵੱਲੋਂ ਪਾਣੀ ਤੋਂ ਸਵਾਏ ਕੁੱਝ ਵੀ ਨਾ ਖਾਣ ਪੀਣ ਕਰਕੇ ਦਿਨੋ ਦਿਨ ਸਿਹਤ ਖਰਾਬ ਹੁੰਦੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਗੱਲਬਾਤ ਰਾਹੀਂ ਮੰਗਾਂ ਮੰਨਣ ਦੀ ਬਜਾਏ ਡੱਲੇਵਾਲ ਦੀ ਸ਼ਹਾਦਤ ਦੀ ਉਡੀਕ ਕਰ ਰਹੀ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਿੱਧੇ ਤੌਰ ਤੇ ਜਿੰਮੇਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੋਵੇਗੀ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤੇ ਪ੍ਰਤੀ ਧਾਰੇ ਅੜੀਅਲ ਰਵਈਏ ਦੇ ਚੱਲਦਿਆਂ ਡੱਲੇਵਾਲ ਸ਼ਹੀਦ ਹੁੰਦੇ ਹਨ ਤਾਂ ਸਮੁੱਚੇ ਦੇਸ਼ ਦਾ ਕਿਸਾਨ ਟਿਕ ਕੇ ਨਹੀਂ ਬੈਠੇਗਾ ਤੇ ਦੇਸ਼ ਤੇ ਸੂਬੇ ਦੀਆਂ ਸਰਕਾਰਾਂ ਨੂੰ ਕਿਸਾਨਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ