Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

December 10, 2024 05:18 PM
SehajTimes

ਉੱਚ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਸ: ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਇਸ ਮੌਕੇ ਸੇਵਾਮੁਕਤ ਪ੍ਰੋਫ਼ੈਸਰ ਡਾ. ਪਿਆਰੇ ਲਾਲ ਗਰਗ, ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ: ਖੁਸ਼ਹਾਲ ਸਿੰਘ, ਗਿਆਨ ਪ੍ਰਕਾਸ਼ ਟਰੱਸਟ ਲੁਧਿਆਣਾ ਦੇ ਨੁਮਾਇੰਦੇ ਸ: ਸਲੋਚਨ ਬੀਰ ਸਿੰਘ, ਸ: ਅਮਰਜੀਤ ਸਿੰਘ ਧਵਨ, ਸ: ਰਜਿੰਦਰ ਸਿੰਘ ਖ਼ਾਲਸਾ, ਸ: ਬਲਬੀਰ ਸਿੰਘ, ਡਾਇਰੈਕਟਰ ਸ. ਸਿੱਖ ਮਿਸ਼ਨਰੀ ਕਾਲਜ ਦੇ ਸ.ਪਰਮਜੀਤ ਸਿੰਘ, ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਸੰਯਮ ਅਗਰਵਾਲ ਅਤੇ ਮੁਖੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ. ਸ੍ਰੀਮਤੀ ਪਰਮਿੰਦਰਜੀਤ ਕੌਰ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*