Sunday, November 02, 2025

Doaba

ਅਕਾਲੀ ਦਲ (ਅੰਮ੍ਰਿਤਸਰ) ਨੂੰ ਝਟਕਾ ਲੱਗਾ

December 11, 2024 12:48 PM
SehajTimes
ਹੁਸ਼ਿਆਰਪੁਰ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਦੀ ਪ੍ਰਭਾਵਸ਼ਾਲੀ ਲੀਡਰਸ਼ਿਪ ਅਤੇ ਇਲਾਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਅਕਾਲੀ ਦਲ (ਅੰਮ੍ਰਿਤਸਰ) ਨੂੰ ਫਗਵਾੜਾ ਵਿੱਚ ਵੱਡਾ ਝਟਕਾ ਲੱਗਾ ਹੈ। ਡਾ ਚੱਬੇਵਾਲ ਨੂੰ ਆਪਣੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਇਲਾਕੇ ਵਿੱਚ ਜ਼ਿਕਰਯੋਗ ਮਾਨਤਾ ਅਤੇ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਵਿੱਚ ਉਨ੍ਹਾਂ ਦੀ ਹਰਮਨ ਪਿਆਰਤਾ ਤੇਜ਼ੀ ਨਾਲ ਵਧੀ ਹੈ। ਇਸੇ ਪ੍ਰਭਾਵ ਕਾਰਨ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂਆਂ ਰਘੁਬੀਰ ਸਿੰਘ, ਰੇਸ਼ਮ ਸਿੰਘ ਪੱਪੀ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਚਰਨ ਸਿੰਘ ਅਤੇ ਸ਼ੀਤਲ ਸਿੰਘ ਨੇ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਡਾ: ਚੱਬੇਵਾਲ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਪ੍ਰਤੀ ਉਨ੍ਹਾਂ ਦੀ ਸਮਰਪਿਤ ਭਾਵਨਾ ਅਤੇ ਪਾਰਦਰਸ਼ਤਾ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ | ਡਾ: ਰਾਜ ਕੁਮਾਰ ਚੱਬੇਵਾਲ ਨੇ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨੂੰ ਵੱਡੀ ਕਾਮਯਾਬੀ ਦੱਸਦਿਆਂ ਕਿਹਾ ਕਿ ਇਹ ਲੋਕਾਂ ਵਿੱਚ ‘ਆਪ’ ਪ੍ਰਤੀ ਵੱਧ ਰਹੀ ਸਵੀਕ੍ਰਿਤੀ ਦਾ ਸਬੂਤ ਹੈ। ਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਲਈ ਇਸ ਨੂੰ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਇਸ ਅਵਸਰ 'ਤੇ ਹਰਜੀ ਮਾਨ, ਮੈਡਮ ਲਲਿਤ ਸਕਲਾਨੀ ਜਿਲ੍ਹਾ ਪ੍ਰਧਾਨ, ਗੁਰਦੀਪ ਦੀਪਾ, ਵਿਕੀ ਸੂਦ, ਜਸਪਾਲ ਸਿੰਘ ਆਦਿ ਵੀ ਹਾਜ਼ਰ ਸਨ !

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ