Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

December 12, 2024 11:58 AM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ