Saturday, November 15, 2025

Malwa

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ

December 12, 2024 02:20 PM
SehajTimes
ਭਵਾਨੀਗੜ੍ਹ : ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਇਲਾਵਾ ਅਗਲੀ ਫ਼ਸਲ ਦੀ ਬਿਜਾਈ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਤਹਿਤ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਨੇ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਰਹਿਣ ਵਾਲੇ ਅਗਾਂਹਵਧੂ ਕਿਸਾਨ ਮਿਹਰ ਚੰਦ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਕਿਸਾਨ ਵੱਲੋਂ ਲਗਭਗ 03 ਏਕੜ ਕਣਕ ਦੀ ਬਿਜਾਈ ਸਮਾਰਟ ਸੀਡਰ ਮਸ਼ੀਨ ਨਾਲ ਕੀਤੀ ਗਈ ਸੀ। ਇਸ ਮੌਕੇ ਨਿਰੀਖਣ ਕਰਦਿਆਂ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਇਸ ਤਕਨੀਕ ਜ਼ਰੀਏ ਬੀਜੀ ਕਣਕ ਦੀ ਫਸਲ ਬਿਲਕੁਲ ਠੀਕ ਹੈ ਅਤੇ ਕਿਸੇ ਕਿਸਮ ਦੀ ਬਿਮਾਰੀ ਜਾਂ ਕੀੜੇ—ਮਕੌੜਿਆਂ ਦਾ ਹਮਲਾ ਆਦਿ ਨਹੀਂ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਹੈ ਅਤੇ ਇਸ ਤਕਨੀਕ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਲਾਗਤ ਵੀ ਘੱਟ ਆਉਂਦੀ ਹੈ। 
 
ਇਸ ਮੌਕੇ ਕਿਸਾਨ ਮਿਹਰ ਚੰਦ ਨੇ ਵੀ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਕਦੇ ਵੀ ਝੋਨੇ ਦੇ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸਗੋਂ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਮਾਰਟ ਸੀਡਰ ਨਾਲ ਬੀਜੀ ਕਣਕ ਦੀ ਹਾਲਤ ਬਹੁਤ ਵਧੀਆ ਹੈ ਅਤੇ ਆਮ ਖੇਤਾਂ ਦੀ ਤਰ੍ਹਾਂ ਇਸ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੀ ਨਹੀਂ ਹੋਇਆ। ਉਨ੍ਹਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਵੀਆਂ ਤਕਨੀਕਾਂ ਨਾਲ ਕਣਕ ਦੀ ਬਿਜਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। 
 
ਇਸ ਮੌਕੇ ਖੇਤੀਬਾੜੀ ਅਫਸਰ ਭਵਾਨੀਗੜ੍ਹ ਡਾ. ਮਨਦੀਪ ਸਿੰਘ ਨੇ ਵੀ ਕਿਸਾਨ ਮਿਹਰ ਚੰਦ ਦੀ ਅਗਾਂਹ ਵਧੂ ਸੋਚ ਤੋਂ ਸਾਰੇ ਕਿਸਾਨਾਂ ਨੂੰ ਸੇਧ ਲੈਣ ਦੀ ਅਪੀਲ ਕੀਤੀ। 
 
ਇਸ ਮੌਕੇ ਉਨ੍ਹਾਂ ਨਾਲ ਡਾ. ਅਨਮੋਲਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਭਵਾਨੀਗੜ੍ਹ, ਹਰਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ, ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਰਜੀਤ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ, ਰਜਿੰਦਰ ਸਿੰਘ ਅਤੇ ਦੁਆਰਕਾ ਦਾਸ ਮੌਜੂਦ ਸਨ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ