Monday, November 03, 2025

Chandigarh

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

December 12, 2024 06:01 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ