Monday, January 20, 2025
BREAKING NEWS

Delhi

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

December 12, 2024 07:50 PM
SehajTimes

ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ

ਸੁਖਬੀਰ ਬਾਦਲ 'ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Have something to say? Post your comment

 

More in Delhi

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

CM ਮਾਨ ਪਹੁੰਚੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ 'ਫਾਰਮ ਸਟੇਅ' ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਪੰਜਾਬ ਵਿਚ ਨਗਰ ਕੌਂਸਲਾਂ ਚੋਣਾਂ 2 ਹਫਤਿਆਂ ਦੇ ਅੰਦਰ ਨੋਟੀਫਾਈ ਕੀਤੀਆਂ ਜਾਣ : ਸੁਪਰੀਮ ਕੋਰਟ         

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਨੀਰਜ NIS ਪਟਿਆਲਾ ਵਿਖੇ ਮੋਨਡੋਟ੍ਰੈਕ ਚਾਹੁੰਦਾ ਹੈ