Sunday, November 02, 2025

Doaba

17 ਦਸੰਬਰ ਨੂੰ ਮਨਾਏ ਜਾ ਰਹੇ ਪੈਨਸ਼ਨਰਜ਼ ਦਿਵਸ” ਦੀ ਤਿਆਰੀਆ ਮੁਕੰਮਲ 

December 13, 2024 01:54 PM
SehajTimes
ਹੁਸ਼ਿਆਰਪੁਰ : ਪੰਜਾਬ ਪੈਂਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਜ਼ਿਲਾ ਹੁਸ਼ਿਆਰਪੁਰ ਦੀ ਜ਼ਿਲਾ ਕਾਰਜਕਾਰਨੀ ਦੀ ਇੱਕ ਮੀਟਿੰਗ “17 ਦਸੰਬਰ ਨੂੰ ਮਨਾਏ ਜਾ ਰਹੇ ਪੈਨਸ਼ਨਰਜ਼ ਦਿਵਸ” ਦੀ ਤਿਆਰੀ ਲਈ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀ ਹਾਜਰ ਹੋਏ। ਮੀਟਿੰਗ ਦੇ ਸ਼ੁਰੂ ‘ਚ ਪੈਨਸ਼ਨਰਜ਼ ਸਾਥੀਆਂ ਦੀਆਂ ਵਿਛੜੀਆਂ ਆਤਮਾਂ ਦੀ ਸ਼ਾਤੀ ਲਈ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆ ਜਿਲ੍ਹਾ ਪ੍ਰਧਾਨ ਕੁਲਵਰਨ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਪੰਜਾਬ ਪੈਂਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਜ਼ਿਲਾ ਹੁਸ਼ਿਆਰਪੁਰ ਵਲੋਂ ਹਰ ਸਾਲ 17 ਦਸੰਬਰ ਨੂੰ “ਪੈਨਸ਼ਨਰਜ਼ ਦਿਵਸ” ਮਨਾਇਆ ਜਾਂਦਾ ਹੈ। ਇਸ ਸਾਲ ਵੀ ਜੱਥੇਬੰਦੀ ਵਲੋਂ 17 ਦਸੰਬਰ 2024 ਦਿਨ ਮੰਗਲਵਾਰ ਨੂੰ “ਪੈਨਸ਼ਨਰਜ਼ ਦਿਵਸ” ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਵੱਖ ਵੱਖ ਕੰਮਾਂ ਲਈ ਵੱਖ ਵੱਖ ਟੀਮਾਂ ਬਣਾ ਕੇ ਸਾਥੀਆਂ ਦੀ ਸਹਿਮਤੀ ਨਾਲ ਡਿਊਟੀਆਂ ਲਗਾਈਆਂ ਤਾਂ ਕਿ ਸਮਾਗਮ ਸਫਲਤਾ ਪੂਰਬਕ ਸੰਪਨ ਕੀਤਾ ਜਾ ਸਕੇ। ਮੀਟਿੰਗ ਵਿੱਚ ਹਾਜਰ ਸਾਥੀਆਂ ਨੇ ਜਿਲ੍ਹਾ ਪ੍ਰਧਾਨ ਵਲੋਂ ਵੱਖ ਵੱਖ ਕੰਮਾਂ ਲਈ ਲਾਈਆਂ ਡਿਊਟੀਆਂ ਨੂੰ ਬਾ-ਖੂਬੀ ਨਿਭਾਉਣ ਦਾ ਯਕੀਨ ਦਿਵਾਇਆ ਅਤੇ ਕਿਹਾ ਕਿ ਸਾਰੇ ਸਾਥੀ ਮਿਲ ਕੇ ਇਸ ਸਮਾਗਮ ਦੀ ਸਫਲਤਾ ਲਈ ਤਾਣ ਲਾ ਦੇਣਗੇ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਸਮਾਗਮ ਵਿੱਚ 80 ਸਾਲ ਦੀ ਉਮਰ ਬਤੀਤ ਕਰ ਚੱੁਕੇ 9 ਪੈਨਸ਼ਨਰਜ਼ ਦੇ ਨਾਮ ਆਏ ਹਨ ਜਿਨ੍ਹਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਨੇ ਸਾਥੀਆਂ ਨੂੰ ਕਿਹਾ ਕਿ ਉਹ ਸਾਰੇ ਪੈਨਸ਼ਨਰਾਂ ਤਕ ਪਹੰੁਚ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਕਰਾਉਣ ਤਾਂ ਕਿ ਜਿਥੇ ਸਾਥੀਆਂ ਨਾਲ ਸਮਾਜਿਕ ਸਾਂਝ ਵਧਾਈ ਜਾਵੇਗੀ, ਉੱਥੇ ਸਰਕਾਰ ਵਲੋਂ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਆਰਥਿਕ ਨੁਕਸਾਨ ਸਬੰਧੀ ਸਾਥੀਆਂ ਨਾਲ ਵਿਚਾਰ ਕਰਕੇ ਸੁਚੇਤ ਕਰਨ ਦੇ ਨਾਲ ਨਾਲ ਭਵਿੱਖੀ ਸੰਘਰਸ਼ਾਂ ਲਈ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਸੰਜੀਵ ਅਗਰਵਾਲ, ਡਿਪਟੀ ਜਨਰਲ ਮੈਨੇਜਰ, ਸਰਕਲ ਹੈਡ ਪੰਜਾਬ ਨੈਸ਼ਨਲ ਬੈਂਕ ਹੁਸ਼ਿਆਰਪੁਰ, ਵਿਸ਼ੇਸ਼ ਮਹਿਮਾਨ ਮਹਾਨ ਟਰੇਡ ਯੂਨੀਅਨ ਆਗੂ  ਹਰਕੰਵਲ ਸਿੰਘ  ਜਵੰਦ ਸਿੰਘ ਜਿਲ੍ਹਾ ਪ੍ਰਧਾਨ ਗੁਰਦਾਸਪੁਰ, ਹੋਣਗੇ। ਇਹ ਸਮਾਗਮ ਸਵੇਰੇ ਠੀਕ 11 ਵਜੇ ਤੋਂ 2 ਵਜੇ ਬਾ:ਦੁ: ਤੱਕ ਹੋਵੇਗਾ। ਇਸ ਲਈ ਸਮੂਹ ਪੈਨਸ਼ਨਰ ਸਾਥੀਆਂ ਨੂੰ 10.30 ਵਜੇ ਸਵੇਰੇ ਭਾਰਤ ਪੈਲਿਸ ਹੁਸ਼ਿਆਰਪੁਰ ਵਿਖੇ ਪਹੁੰਚਣ ਦੀ ਸਨਿਮਰ ਅਪੀਲ ਕੀਤੀ ਜਾਂਦੀ ਹੈ। ਇਸ ਮੌਕੇ ਜਿਲ੍ਹਾ ਸਕੱਤਰ ਕ੍ਰਿਪਾਲ ਸਿੰਘ, ਮੀਤ ਪ੍ਰਧਾਨ ਸੂਰਜ ਪ੍ਰਕਾਸ਼, ਵਿੱਤ ਸਕੱਤਰ ਸੁਦੇਸ਼ ਚੰਦਰ ਸ਼ਰਮਾਂ, ਬਾਲ ਕਿਸ਼ਨ, ਸ਼ਮਸ਼ੇਰ ਸਿੰਘ ਧਾਮੀ, ਬਲਵੀਰ ਸਿੰਘ ਸੈਣੀ ਸੂਬਾ ਪ੍ਰੈਸ ਸਕੱਤਰ, ਜੈਪਾਲ ਸਿੰਘ, ਗੁਰਚਰਨ ਸਿੰਘ ਮਨਜੀਤ ਸਿੰਘ ਸੈਣੀ, ਦਿਨੇਸ਼ ਪਠਾਣੀਆਂ, ਅਨਿਲ ਕੁਮਾਰ ਸ਼ਰਮਾਂ, ਮਨਜਿੰਦਰ ਸਿੰਘ, ਮਦਨ ਲਾਲ ਸੈਣੀ, ਗੁਲਸ਼ਨ ਕੁਮਾਰ, ਰਵਿੰਦਰ ਪਾਲ ਸ਼ਰਮਾਂ, ਅਮੋਲਕ ਚੰਦ, ਸਮੇਤ ਹੋਰ ਵੀ ਕਾਫੀ ਸਾਥੀ ਹਾਜਰ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ