Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਤੇ ਕੀਤੀ ਚਰਚਾ 

December 13, 2024 04:22 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨਰ ਦਿਹਾੜਾ 17 ਦਸੰਬਰ ਨੂੰ ਸ਼ਾਂਤੀ ਨਿਕੇਤਨ ਨੇੜੇ ਬੱਸ ਸਟੈਂਡ ਸੁਨਾਮ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਲੈਕੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਸੇਵਾ ਮੁਕਤ ਜੇਲ੍ਹ ਸੁਪਰਡੈਂਟ ਹਰਦੀਪ ਸਿੰਘ ਭੱਟੀ ਨੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਚੇਤ ਰਾਮ ਢਿੱਲੋਂ ਜਨਰਲ ਸਕੱਤਰ, ਗਿਰਧਾਰੀ ਲਾਲ ਜਿੰਦਲ ਵਿਤ ਸਕੱਤਰ, ਮਦਨ ਲਾਲ ਬਾਸਲ, ਪ੍ਰਕਾਸ਼ ਸਿੰਘ ਕੰਬੋਜ ਰਜਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੈਨਸ਼ਨਰਜ਼ ਦਿਹਾੜੇ ਮੌਕੇ ਸੇਵਾ ਮੁਕਤ ਲੈਕਚਰਾਰ ਗੁਰਚਰਨ ਸਿੰਘ ਢੀਂਡਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦਕਿ ਸਰਕਾਰੀ ਬੈਂਕਾਂ ਦੇ ਚੀਫ ਅਤੇ ਸੀਨੀਅਰ ਮੈਨੇਜਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਸਮਾਗਮ ਦੀ ਸਫਲਤਾ ਲਈ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਬਕਾਇਦਾ ਡਿਊਟੀਆਂ ਲਾਈਆਂ ਗਈਆਂ ਹਨ। ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਸੇਵਾ ਮੁਕਤ ਐਸ ਪੀ ਹਰਦੀਪ ਸਿੰਘ ਭੱਟੀ ਅਤੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਦਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਧਰਨਿਆਂ ਵਿੱਚ ਪੁੱਜਕੇ ਸਰਕਾਰ ਬਣਨ ਉਪਰੰਤ ਸਾਰੀਆਂ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕਰਨ ਦਾ ਵਾਅਦਾ ਕਰਦੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਧਾਰੀ ਚੁੱਪ ਭਵਿੱਖ ਵਿੱਚ ਨਾਸੂਰ ਬਣਕੇ ਸਾਹਮਣੇ ਆਵੇਗੀ। ਉਨ੍ਹਾਂ ਮੁਲਾਜ਼ਮ ਵਰਗ ਨੂੰ ਸੱਦਾ ਦਿੱਤਾ ਕਿ ਉਹ ਪੈਨਸ਼ਨਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਸਰਕਾਰ ਨੂੰ ਘੇਰਿਆ ਜਾ ਸਕੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ