Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਨਾਮਜ਼ਦਗੀ ਪੱਤਰ ਰੱਦ ਹੋਣ ਤੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ

December 13, 2024 08:28 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਚੀਮਾਂ ਮੰਡੀ ਦੀ ਨਗਰ ਪੰਚਾਇਤ ਲਈ ਹੋਣ ਵਾਲੀ ਚੋਣ ਵਿੱਚ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਦੇਰ ਸ਼ਾਮ ਐਸਡੀਐਮ ਸੁਨਾਮ ਦੇ ਦਫਤਰ ਸਾਹਮਣੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਆਗੂ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਇਕੱਤਰ ਹੋਏ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭੰਡਿਆ। ਚੀਮਾਂ ਮੰਡੀ ਦੇ ਵਾਰਡ ਨੰਬਰ ਚਾਰ ਚੋਂ ਉਮੀਦਵਾਰ ਜਸਪ੍ਰੀਤ ਕੌਰ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਉਕਤ ਮਹਿਲਾ ਐਸਡੀਐਮ ਦਫ਼ਤਰ ਦੇ ਬਾਹਰ ਰੋਣ ਲੱਗੀ ਅਤੇ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਇਸ  ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਜਿੰਦਰ ਦੀਪਾ ਨੇ ਕਿਹਾ ਕਿ ਚੀਮਾਂ ਮੰਡੀ ਦੇ ਕ਼ਈ  ਵਾਰਡਾਂ ਦੇ ਵਿੱਚੋਂ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਅਜਿਹਾ ਵਰਤਾਰਾ ਸਰਕਾਰ ਦੀ ਨਾਕਾਮੀ ਸਿੱਧ ਕਰਦਾ ਹੈ। ਉਨ੍ਹਾਂ  ਕਿਹਾ ਕਿ ਇਹ ਸਭ ਤੋਂ ਮਾੜੀ ਸਰਕਾਰ ਹੈ ਲੋਕਾਂ ਵੱਲੋਂ ਬਦਲਾਅ ਦੇ ਚਲਦੇ ਇਹ ਸਰਕਾਰ ਲਿਆਂਦੀ ਗਈ ਸੀ ਲੇਕਿਨ ਹੁਣ ਲੋਕਾਂ ਨਾਲ ਧੱਕਾ ਹੋ ਰਿਹਾ । ਇਕੱਤਰ ਹੋਏ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਚੰਗੇ ਕੰਮ ਕੀਤੇ ਹਨ ਤਾਂ ਨਿਰਪੱਖ ਹੋਕੇ ਚੋਣ ਕਰਵਾਉਣ ਤਾਂ ਜੋ ਨਤੀਜਿਆਂ ਤੋਂ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਪਤਾ ਭਵਿੱਖ ਵਿੱਚ ਆਉਣ ਵਾਲੀਆਂ ਚੋਣਾਂ ਵਿਚ ਲੱਗੇਗਾ। ਇਸ ਮੌਕੇ ਜਥੇਦਾਰ ਲੀਲ੍ਹਾ ਸਿੰਘ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ